ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਘਣੀਏ ਕੇ ਬਾਂਗਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ-ਚੇਅਰਮੈਨ ਪਨੂੰ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ (ਬਟਾਲਾ), 23 ਦਸੰਬਰ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 'ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਐੱਸ.ਡੀ.ਐੱਮ. ਫਤਿਹਗੜ੍ਹ ਚੂੜੀਆਂ ਸ੍ਰੀਮਤੀ ਵੀਰਪਾਲ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸਰਕਾਰ ਵੱਲੋਂ 'ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ' ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ।
ਚੇਅਰਮੈਨ ਪਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਐਸ.ਡੀ.ਐਮ ਸ੍ਰੀਮਤੀ ਵੀਰਪਾਲ ਕੌਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਗੀ ਅਗਵਾਈ ਹੇਠ ਗੁੱਡ ਗਵਰਨੈਂਸ ਵੀਕ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਪਹੁੰਚ ਸਕੇ।
ਇਸ ਮੌਕੇ ਕੈਂਪ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਦੀਆਂ ਹਦਾਇਤਾਂ ਦਿੱਤੀਆਂ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਗਿਆ ਹੈ।
ਇਸ ਮੌਕੇ ਤਹਿਸੀਲਦਾਰ ਕਮਲਪ੍ਰੀਤ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਕਰਮਜੀਤ ਸਿੰਘ ਬਰਾੜ, ਬਿਕਰਮਜੀਤ ਸਿੰਘ, ਸੂਬੇਦਾਰ ਸੁਖਰਾਜ ਸਿੰਘ, ਬਰਨਾਟ ਮਸੀਹ, ਬਲਜਿੰਦਰ ਸਿੰਘ ਠੱਠਾ ਸਰਬਜੀਤ ਸਿੰਘ, ਕਰਨ ਬਾਠ ਗੁਰਦੇਵ ਸਿੰਘ ਔਜਲਾ, ਸਰਪੰਚ ਕੁਲਬੀਰ ਸਿੰਘ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ, ਕੋਟਲਾ ਬਾਮਾ, ਹਰਪ੍ਰੀਤ ਸਿੰਘ, ਗੁਰ ਪ੍ਰਤਾਪ ਸਿੰਘ, ਜਗਜੀਤ ਸਿੰਘ ਅਤੇ ਕੈਂਪ ਦਾ ਪੂਰਾ ਸਟਾਫਹਾਜ਼ਰ ਸੀ।