ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ 'ਤੇ ਕਿਸਾਨੀ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ
ਸੰਯੁਕਤ ਕਿਸਾਨ ਮੋਰਚਾ ਰੂਪਨਗਰ ਵੱਲੋਂ ਏਡੀਸੀ ਰਾਹੀਂ ਮਾਨਯੋਗ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ,23 ਦਸੰਬਰ 2024: ਸੰਯੁਕਤ ਕਿਸਾਨ ਮੋਰਚਾ ਰੂਪਨਗਰ ਵਿੱਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਇਕੱਠੇ ਹੋਏ ਅਤੇ ਮਾਰਚ ਕਰਦਿਆਂ ਹੋਇਆਂ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਰੋਸ ਮੁਜ਼ਾਹਰਾ ਕਰਨ ਉਪਰੰਤ ਏਡੀਸੀ ਰੂਪਨਗਰ ਦੀ ਮਾਰਫਤ ਮਾਨਯੋਗ ਰਾਸ਼ਟਰਪਤੀ ਭਾਰਤ ਨੂੰ ਇੱਕ ਮੰਗ ਪੱਤਰ ਭੇਜਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਕਈ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ,ਸਰਕਾਰ ਉਹਨਾਂ ਨਾਲ ਗੱਲਬਾਤ ਕਰਕੇ ਉਹਨਾਂ ਦਾ ਮਰਨ ਵਰਤ ਤੁੜਾ ਕੇ ਉਨ੍ਹਾਂ ਦੀ ਜਾਨ ਬਚਾਵੇ,ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਤੇ ਜਬਰ ਬੰਦ ਕੀਤਾ ਜਾਵੇ, ਨੋਇਡਾ ਦੇ ਸਾਰੇ ਕਿਸਾਨਾਂ ਨੂੰ ਲਕਸਰ ਜੇਲ੍ਹ ਤੋਂ ਰਿਹਾ ਕੀਤਾ ਜਾਵੇ, ਰਾਸ਼ਟਰੀ ਖੇਤੀ ਮੰਡੀਕਰਨ ਨੀਤੀ ਨੂੰ ਵਾਪਸ ਲਿਆ ਜਾਵੇ, ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰਕੇ ਨੌਂ ਦਸੰਬਰ 2021 ਦੇ ਸਮਝੌਤੇ ਅਨੁਸਾਰ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕੀਤਾ ਜਾਵੇ, ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਤੇ ਲਾਏ ਗਏ ਕੱਟ ਦੇ ਪੈਸੇ ਕਿਸਾਨਾਂ ਨੂੰ ਤੁਰੰਤ ਜਾਰੀ ਕੀਤੇ ਜਾਣ।ਆਗੂਆਂ ਨੇ ਕਿਹਾ ਕਿ ਇਹ ਮਸਲੇ ਤੁਰੰਤ ਹੱਲ ਕੀਤੇ ਜਾਣੇ ਚਾਹੀਦੇ ਹਨ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਹੋਰ ਵੀ ਕਿਸਾਨ ਪੱਖੀ ਨੀਤੀਆਂ ਬਣਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ, ਨਹੀਂ ਤਾਂ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਇਕੱਠੇ ਹੋ ਕੇ ਸਰਕਾਰ ਦੇ ਖਿਲਾਫ ਜਬਰਦਸਤ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਸੁਰਜੀਤ ਸਿੰਘ ਢੇਰ, ਕਾਮਰੇਡ ਦਲੀਪ ਸਿੰਘ ਘਨੌਲਾ, ਕਿਰਤੀ ਕਿਸਾਨ ਮੋਰਚੇ ਤੋਂ ਵੀਰ ਸਿੰਘ ਬੜਵਾ,ਅਵਤਾਰ ਸਿੰਘ ਸਾਲਤਪੁਰ,ਜਮਹੂਰੀ ਕਿਸਾਨ ਸਭਾ ਪੰਜਾਬ ਤੋਂ ਸਾਥੀ ਮੋਹਣ ਸਿੰਘ ਧਮਾਣਾ, ਗੁਰਨੈਬ ਸਿੰਘ ਜੈਤੇਵਾਲ,ਦਰਸ਼ਨ ਸਿੰਘ ਬੜਵਾ,ਬੀਕੇਯੂ ਲੱਖੋਵਾਲ ਤੋਂ ਅਵਤਾਰ ਸਿੰਘ ਸਹੇੜੀ,ਬੀਕੇਯੂ ਕਾਦੀਆਂ ਤੋਂ ਮੋਹਰ ਸਿੰਘ ਖਾਬੜਾ,ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਨੰਦਪੁਰ ਸਾਹਿਬ ਤੋਂ ਜੈਮਲ ਸਿੰਘ ਭੜੀ,ਬੀਕੇਯੂ ਰਾਜੇਵਾਲ ਤੋਂ ਰਣਧੀਰ ਸਿੰਘ ਚੱਕਲ, ਬਲਵੀਰ ਸਿੰਘ,ਸ਼ਿੰਗਾਰਾ ਸਿੰਘ ਬੈਂਸ,ਕੁੱਲ ਹਿੰਦ ਕਿਸਾਨ ਸਭਾ ਤੋਂ ਸਾਥੀ ਦਵਿੰਦਰ ਨੰਗਲੀ, ਗੁਰਨਾਮ ਸਿੰਘ ਔਲਖ,ਜਗਦੀਸ਼ ਲਾਲ ਐਸਡੀਓ,ਦਲਜੀਤ ਸਿੰਘ ਰਾਏਪੁਰ, ਉਜਾੜਾ ਸੰਘਰਸ਼ ਕਮੇਟੀ ਵੱਲੋਂ ਨਿਰਮਲ ਸਿੰਘ ਲੋਧੀ ਮਾਜਰਾ,ਹਰਦੇਵ ਸਿੰਘ ਖੇੜੀ,ਧਰਮਪਾਲ ਸੈਣੀ ਕਨਵੀਨਰ ,ਕਾਮਰੇਡ ਪਵਨ ਕੁਮਾਰ ਸਰਪੰਚ ਚੱਕਕਰਮਾਂ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।