ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 23 ਦਸੰਬਰ ,2024 ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਦਿਵਿਆਂਗਤਾ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪੱਧਰ 'ਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿਚ ਕੰਮ ਰਹੀਆਂ ਵੱਖ-ਵੱਖ ਯੂਨੀਅਨਾਂ ਅਤੇ ਸਮਾਜ ਸੇਵੀ ਸੰਗਠਨਾਂ ਦੇ ਮੈਂਬਰ ਸ਼ਾਮਿਲ ਹੋਏ। ਇਸ ਸਮਾਰੋਹ ਵਿਚ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਸੰਬੋਧਿਤ ਕਰਦੇ ਹੋਏ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਪੱਧਰ 'ਤੇ ਦਿੱਤੀਆਂ ਜਾ ਰਹੀਆਂ ਸੇਵਾਂਵਾਂ ਦਬਾਰੇ ਦੱਸਿਆ ਗਿਆ।
ਦਿਵਿਆਂਗਜ਼ਨਾਂ ਨੂੰ ਰੋਜ਼ਗਾਰ ਦੇ ਮੋਕੇ ਦੇਣ ਬਾਰੇ ਵੱਖ-ਵੱਖ ਸਕੀਮਾਂ ਦੇ ਸਬੰਧ ਵਿਚ ਪਲੇਸਮੈਂਟ ਅਫਸਰ ਅਮਿਤ ਕੁਮਾਰ ਅਤੇ ਬੀ.ਐਮ.ਐਮ ਸ਼ੰਮੀ ਠਾਕੁਰ ਵੱਲੋਂ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਦੇ ਨੁਮਾਇੰਦੇ ਡਾ. ਬਲਵੀਰ ਕੁਮਾਰ ਸਹਾਇਕ ਸਿਵਲ ਸਰਜਨ ਅਤੇ ਰੇਖਾ ਰਾਣੀ ਕੰਪਿਊਟਰ ਆਪਰੇਟਰ ਵੱਲੋਂ ਯੂ.ਡੀ.ਆਈ.ਡੀ ਕਾਰਡ ਬਣਾਉਂਣ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਮਾਮਲਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸੇ ਤਰ੍ਹਾਂ ਦਿਵਿਆਂਗਜਜਨਾਂ ਨੂੰ ਆਪਣਾ ਕੰਮਕਾਜ਼ ਸ਼ੁਰੂ ਕਰਨ ਲਈ ਦਿੱਤੇ ਜਾਣ ਵਾਲੇ ਕਰਜ਼ੇ ਆਦਿ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਗਈ । ਪੰਕਜ਼ ਸ਼ਰਮਾ ਸੀ.ਡੀ.ਪੀ.ਓ ਬਲਾਕ ਬਲਾਚੌਰ ਅਤੇ ਦਵਿੰਦਰ ਕੋਰ ਸੀ.ਡੀ.ਪੀ.ਓ ਬਲਾਕ ਬੰਗਾ ਵੱਲੋਂ ਦਿਵਿਆਂਗਜ਼ਨਾਂ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਦਿਵਿਆਂਗਜਨਾਂ ਦੇ ਸੋਸ਼ਲ ਸਰਵੇ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਗਈ।
ਮੁੱਖ ਮਹਿਮਾਨ ਲਲਿਤ ਮੋਹਨ ਪਾਠਕ ਅਤੇ ਸ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਵੱਲੋਂ ਸਰਕਾਰ ਦੇ ਪੱਧਰ 'ਤੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਂਵਾਂ ਬਾਰੇ ਦੱਸਿਆ ਗਿਆ ਅਤੇ ਕਿਹਾ ਗਿਆ ਕਿ ਸਰਕਾਰ ਦਿਵਿਆਂਗਜਨਾਂ ਲਈ ਰੋਜ਼ਗਾਰ ਅਤੇ ਪੈਨਸ਼ਨ ਆਦਿ ਦੀਆਂ ਹੋਰ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।
ਇਸ ਮੌਕੇ ਰਜਿੰਦਰ ਕੁਮਾਰ ਪ੍ਰਧਾਨ ਅੰਗਹੀਣ ਸਮਾਜ ਸੇਵਾ ਯੂਨੀਅਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਸ਼ਮੀਰ ਸੁਨਾਵਾ ਹੈਂਡੀਕੈਪਡ ਐਸੋਸੀਏਸ਼ਨ ਪੰਜਾਬ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਣੇ ਅਹੁਦੇਦਾਰਾਂ ਦੇ ਸਮੇਤ, ਲੱਛਮੀ ਦੇਵੀ ਪ੍ਰਿੰਸੀਪਲ ਸ. ਤਾਰਾ ਸਿੰਘ ਕਾਹਮਾ ਸਪੈਸ਼ਲ ਸਕੂਲ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਗਈ।
ਇਸ ਮੌਕੇ ਸ. ਤਾਰਾ ਸਿੰਘ ਕਾਹਮਾ ਸਪੈਸ਼ਲ ਸਕੂਲ ਸ਼ਹੀਦ ਭਗਤ ਸਿੰਘ ਨਗਰ ਦੇ ਬੱਚਿਆਂ ਨੂੰ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਲਈ, ਸਨਮਾਨਿਤ ਵੀ ਕੀਤਾ ਗਿਆ।