ਸਾਬਕਾ ਸਰਪੰਚ ਅਜਮੇਰ ਸਿੰਘ ਦਾ ਧਾਰਮਿਕ ਤੇ ਸਮਾਜਿਕ ਸੇਵਾਵਾਂ ਲਈ ਕੀਤਾ ਗਿਆ ਵਿਸ਼ੇਸ਼ ਸਨਮਾਨ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 23 ਦਸੰਬਰ,2024: ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਇੰਟਰਨੈਸ਼ਨਲ ਗੱਤਕਾ ਅਖਾੜਾ ਰੂਪਨਗਰ ਵੱਲੋਂ ਬੀਤੇ ਦਿਨੀ ਕਰਵਾਏ ਗਏ 21ਵੇਂ ਵਿਰਸਾ ਸੰਭਾਲ ਗੱਤਕਾ ਕੱਪ ਦੌਰਾਨ ਪਿੰਡ ਲੋਦੀ ਮਾਜਰਾ ਦੇ ਸਾਬਕਾ ਨੌਜਵਾਨ ਸਰਪੰਚ ਤੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਅਜਮੇਰ ਸਿੰਘ ਦਾ ਉਹਨਾਂ ਦੇ ਮਾਤਾ ਪਿਤਾ ਦੀ ਹਾਜਰੀ ਚ ਉਹਨਾਂ ਦੀਆਂ ਸਿੱਖ ਕੌਮ ਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗੱਤਕਾ ਅਖਾੜਾ ਰੂਪਨਗਰ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆ ਹੋਇਆ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗੱਤਕਾ ਅਖਾੜੇ ਦੇ ਮੁੱਖ ਸੇਵਾਦਾਰ ਪ੍ਰਧਾਨ ਭਾਈ ਸਤਨਾਮ ਸਿੰਘ ਜੀ ਕਥਾਵਾਚਕ ਤਖਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਉਹ ਹਰ ਸਾਲ ਗੱਤਕੇ ਕੱਪ ਤੇ ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕਰਦੇ ਹਨ ਤਾਂ ਜੋ ਉਹਨਾਂ ਨੂੰ ਵੇਖ ਕੇ ਅੱਗੇ ਤੋਂ ਹੋਰ ਨੌਜਵਾਨ ਵੀ ਸਮਾਜ ਦੀ ਸੇਵਾ ਧਰਮ ਦੀ ਸੇਵਾ ਕਰਨ ਇਸ ਲਈ ਨੌਜਵਾਨ ਸਾਬਕਾ ਸਰਪੰਚ ਤੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਸਾਬਕਾ ਪ੍ਰਧਾਨ ਅਜਮੇਰ ਸਿੰਘ ਦੀਆਂ ਪੰਥ ਤੇ ਸਮਾਜ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਜਮੇਰ ਸਿੰਘ ਨੇ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗੱਤਕਾ ਅਖਾੜੇ ਦੇ ਸਰਪ੍ਰਸਤ ਡਾਕਟਰ ਜਸਪਾਲ ਸਿੰਘ, ਪ੍ਰਧਾਨ ਭਾਈ ਸਤਨਾਮ ਸਿੰਘ ਕਥਾਵਾਚਕ ਤਖਤ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਦੀਪ ਤੇ ਸਾਰੀ ਗੱਤਕਾ ਅਖਾੜੇ ਦੀ ਟੀਮ ਦਾ ਧੰਨਵਾਦ ਕੀਤਾ।