ਮਿਡਲ ਸਕੂਲਾਂ ਨੂੰ ਬੰਦ ਕਰਨ ਦੇ ਰੋਸ ਵਜੋ ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਮੰਤਰੀ ਦਾ ਕੀਤਾ ਅਰਥੀ ਫੂਕ ਮੁਜਾਹਰਾ
ਸੀ ਐਂਡ ਵੀ ਕੇਡਰ ਦੇ ਅਧਿਆਪ ਤਨਖਾਹ ਕਟੌਤੀ ਅਤੇ ਕੰਪਿਊਟਰ ਅਧਿਆਪਕਾਂ/ ਦਫ਼ਤਰੀ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ ਨਾ ਕਰਨ ਦੇ ਖਿਲਾਫ ਪੰਜਾਬ ਭਰ ਦੇ ਅਧਿਆਪਕਾਂ ਵਿੱਚ ਭਾਰੀ ਰੋਸ- ਜਸਵਿੰਦਰ ਸਿੰਘ ਸਮਾਣਾ, ਲਛਮਣ ਸਿੰਘ ਨਬੀਪੁਰ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 23 ਦਸੰਬਰ 2024:- ਪਿਛਲੇ ਦਿਨੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਵਿੱਚ ਹੋਈ। ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਮਿਡਲ ਸਕੂਲ ਨੂੰ ਬੰਦ ਕਰਨ ਦੀ ਤਜਵੀਜ਼ ਪੇਸ਼ ਕਰ ਦਿੱਤੀ। ਜਿਸ ਤੇ ਸਾਂਝਾ ਅਧਿਆਪਕ ਮੋਰਚਾ ਨੇ ਆਪਣਾ ਰੋਸ ਪ੍ਰਗਟ ਕੀਤਾ। ਸਾਂਝਾ ਅਧਿਆਪਕ ਮੋਰਚਾ ਨੇ ਸੀ ਐਂਡ ਵੀ ਕੇਡਰ ਦੀ ਤਨਖਾਹ ਕਟੌਤੀ ਤੇ ਗੱਲ ਕੀਤੀ ਤਾਂ ਸਿੱਖਿਆ ਮੰਤਰੀ ਨੇ ਕੋਈ ਬਹੁਤਾ ਗੌਰ ਨਾ ਕੀਤਾ। ਜਿਸ ਦੇ ਰੋਸ ਵਜੋਂ ਅੱਜ ਪੰਜਾਬ ਭਰ ਵਿੱਚ ਸਿੱਖਿਆ ਮੰਤਰੀ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਕੜੀ ਤਹਿਤ ਅੱਜ ਪਟਿਆਲਾ ਵਿਖੇ ਵੱਡੀ ਗਿਣਤੀ ਵਿਚ ਪੁੱਜੇ ਸਾਥੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਸਾਂਝਾ ਅਧਿਆਪਕ ਮੋਰਚੇ ਦੇ ਬੁਲਾਰੇ ਜਸਵਿੰਦਰ ਸਿੰਘ ਸਮਾਣਾ, ਲਛਮਣ ਸਿੰਘ ਨਬੀਪੁਰ ਨੇ ਕਿਹਾ ਕਿ ਉਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਦਾ ਵਤੀਰਾ ਅਧਿਆਪਕਾ ਮੰਗਾਂ ਸਬੰਧੀ ਕੋਈ ਵਧੀਆ ਨਹੀਂ ਸੀ। ਉਨਾਂ ਨੇ ਤਿੰਨ ਮੰਗਾਂ ਤੇ ਹੀ ਗੱਲ ਕੀਤੀ ਤੇ ਉੱਠ ਗਏ। ਪਰਮਜੀਤ ਸਿੰਘ ਪਟਿਆਲਾ, ਗੁਰਪ੍ਰੀਤ ਸਿੰਘ ਗੁਰੂ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਤੇ ਫੌਰੀ ਗੌਰ ਨਾ ਕੀਤਾ ਤਾਂ ਸਰਕਾਰ ਖਿਲਾਫ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਅਧਿਆਪਕਾਂ ਦੀਆਂ ਮੰਗਾਂ ਸੀ ਐਂਡ ਵੀ, ਕੇਡਰ ਦੀ ਤਨਖਾਹ ਕਟੌਤੀ, ਕੰਪਿਊਟਰ ਟੀਚਰਾਂ ਨੂੰ ਰੈਗੂਲਰ ਕਰਨਾ, ਪੇਂਡੂ ਭੱਤਾ, ਪੁਰਾਣੀ ਪੈਨਸ਼ਨ ਦੀ ਬਹਾਲੀ , ਬਦਲੀਆਂ ਵਿੱਚ ਡਾਟਾ ਮਿਸ ਮੈਚ ਨੂੰ ਇੱਕ ਮੌਕਾ, ਹਰ ਤਰਾਂ ਦੀਆਂ ਪ੍ਰਮੋਸ਼ਨਾ ਕਰਨਾ, ਪ੍ਰਮੋਸ਼ਨਾ ਵਿੱਚ ਸਾਰੇ ਸਟੇਸ਼ਨ ਸੋ਼ਅ ਕਰਨਾ, 2364,5994 , ਦਫ਼ਤਰੀ ਮੁਲਾਜ਼ਮਾਂ ਨੂੰ ਪੱਕਾ ਕਰਕੇ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨਾ, ਡੀ ਏ ਜਾਰੀ ਕਰਨਾ, ਆਦਿ ਹੋਰ ਮੰਗਾਂ ਤੇ ਜੇਕਰ ਸਰਕਾਰ ਛੇਤੀ ਗੌਰ ਨਹੀਂ ਕਰਦੀ ਤਾਂ ਪੰਜਾਬ ਦੇ ਅਧਿਆਪਕ ਸਰਕਾਰ ਖ਼ਿਲਾਫ਼ ਹੋਰ ਤਿੱਖਾ ਸੰਘਰਸ਼ ਵਿੱਢਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਦਾਰ ਸਿੰਘ ਪਟਿਆਲਾ, ਤਲਵਿੰਦਰ ਸਿੰਘ ਖਰੋੜ, ਹਰਪ੍ਰੀਤ ਸਿੰਘ ਉਪਲ, ਮਨਦੀਪ ਸਿੰਘ ਕਾਲੇਕਾ, ਹਰਦੀਪ ਸਿੰਘ ਮੰਝਾਲ, ਲਾਲ ਸਿੰਘ ਪਟਿਆਲਾ, ਸ਼ਿਵਪ੍ਰੀਤ ਪਟਿਆਲਾ, ਲਖਵਿੰਦਰ ਸਿੰਘ ਰਾਜਪੁਰਾ, ਗੁਰਪ੍ਰੀਤ ਸਿੰਘ ਸਿੱਧੂ, ਰਾਜਵਿੰਦਰ ਸਿੰਘ ਭਿੰਡਰ, ਲਖਵਿੰਦਰ ਸਿੰਘ ਦਾਨੀਪੁਰ, ਅਮਰੀਕ ਸਿੰਘ , ਗੁਰਨੈਬ ਸਿੰਘ ਗੁਰਵਿੰਦਰ ਸਿੰਘ ਖੰਗੂੜਾ, ਭੀਮ ਸਿੰਘ , ਰਾਜਿੰਦਰ ਸਿੰਘ ਰਾਜਪੁਰਾ,ਕੰਪਿਊਟਰ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਕੌਰ , ਗੋਰਮਿੰਟ ਸਕੂਲ ਟੀਚਰਜ਼ ਯੂਨੀਅਨ ਤੋਂ ਅਮਨਦੀਪ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਰਹੇ।