ਜਿਨ੍ਹਾਂ ਅਸਲਾ ਲਾਇਸੰਸਧਾਰਕਾਂ ਨੇ ਈ-ਸੇਵਾ ਪੋਰਟਲ ਵਿੱਚ ਸਰਵਿਸ ਅਪਲਾਈ ਨਹੀਂ ਕੀਤੀ ਤੁਰੰਤ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਣ
ਰੋਹਿਤ ਗੁਪਤਾ
ਗੁਰਦਾਸਪੁਰ, 23 ਦਸੰਬਰ 2024 - ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸੇਵਾਵਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨੈਂਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ, ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕਾਂ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ, ਉਨ੍ਹਾਂ ਵਿਅਕਤੀਆਂ ਨੂੰ 31 ਦਸੰਬਰ 2024 ਤੋਂ ਬਾਅਦ ਲਾਇਸੰਸ ਸਬੰਧੀ ਈ-ਸੇਵਾ ਵਿੱਚ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ।
ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਸ੍ਰੀ ਹਰਜਿੰਦਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀ ਜੋ ਅਸਲਾ ਲਾਇਸੰਸ ਧਾਰਕ ਹਨ, ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਅਸਲਾ ਲਾਇਸੰਸਧਾਰਕਾਂ ਵੱਲੋਂ ਸੇਵਾ ਕੇਂਦਰ ਵਿੱਚ ਚਲਦੇ ਈ-ਸੇਵਾ ਪੋਰਟਲ ਵਿੱਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਗਈ ਹੈ, ਉਹ ਤੁਰੰਤ ਆਪਣੇ ਅਸਲਾ ਲਾਇਸੰਸ ਰੀਨਿਊ ਕਰਨ ਅਤੇ ਹੋਰ ਕੋਈ ਸਰਵਿਸ ਮਿਤੀ 31 ਦਸੰਬਰ 2024 ਤੋਂ ਪਹਿਲਾਂ-ਪਹਿਲਾਂ ਹਰ ਹਾਲਤ ਵਿੱਚ ਅਪਲਾਈ ਕਰਨ ਲਈ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਏ। ਇਸ ਸਬੰਧੀ ਅਸਲਾ ਲਾਇਸੰਸ ਧਾਰਕਾਂ ਦੀ ਲਿਸਟ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀ ਵੈੱਬ-ਸਾਈਟ www.gurdaspur.nic.in 'ਤੇ ਆਪ ਲੋਡ ਕੀਤੀ ਗਈ ਹੈ।