ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ.., ਭਗਵੰਤ ਮਾਨ ਦਾ ਮੋਦੀ ਸਰਕਾਰ ਤੇ ਵੱਡਾ ਹਮਲਾ!
ਚੰਡੀਗੜ੍ਹ, 24 ਦਸੰਬਰ 2024 : ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਜੇਕਰ ਮੋਦੀ ਜੀ ਰੂਸ ਅਤੇ ਯੂਕਰੇਨ ਦੀ ਜੰਗ ਨੂੰ ਰੋਕ ਸਕਦੇ ਹਨ ਤਾਂ ਕੀ ਉਹ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਨਹੀਂ ਕਰ ਸਕਦੇ? ਤੁਸੀਂ ਕਿਸ ਸਮੇਂ ਦੀ ਉਡੀਕ ਕਰ ਰਹੇ ਹੋ? ਇਸ ਤੋਂ ਪਹਿਲਾਂ ਵੀ ਇੱਕ ਵਾਰ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।