ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸੁਸ਼ਾਸਨ ਸਪਤਾਹ’ ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ
- ਅਧਿਕਾਰੀਆਂ ਨੂੰ ਪੀ.ਜੀ.ਆਰ.ਐੱਸ ਪੋਰਟਲ 'ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟੇ ਦੇ ਅੰਦਰ ਕਰਨ ਦੀਆਂ ਹਦਾਇਤਾਂ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 25 ਦਸੰਬਰ ,2024 - ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮਨਾਏ ਗਏ 'ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਗੁੱਡ ਗਵਰਨੈਂਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਰਕਸ਼ਾਪ ਲਗਾਈ ਗਈ।
- ਇਸ ਦੌਰਾਨ ਡਾ. ਅਕਸ਼ਿਤਾ ਗੁਪਤਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ) ਪੋਰਟਲ 'ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟੇ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਵੱਲੋਂ ਪੀ.ਜੀ.ਆਰ.ਐੱਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ਵਿਚ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਯਕੀਨੀ ਬਣਾਉਣ।