ਪੁਲਿਸ ਨੇ ਚੋਰੀ ਦੇ 4 ਮੋਟਰਸਾਈਕਲਾਂ ਤੇ 1 ਸਕੂਰਟੀ ਸਮੇਤ 2 ਲੋਕਾਂ ਨੂੰ ਕੀਤਾ ਕਾਬੂ
- ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਚੋਰੀ ਕਰਦੇ ਸੀ ਮੋਟਰਸਾਈਕਲ ਅਤੇ ਸਕੂਟਰੀਆਂ
- ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਇਹਨਾਂ ਦੇ ਖਿਲਾਫ ਪਹਿਲੇ ਵੀ ਵੱਖ-ਵੱਖ ਥਾਣਿਆਂ ਚ ਕਈ ਮਾਮਲੇ ਦਰਜ ਹਨ
- ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 25 ਦਸੰਬਰ 2024 - ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਤੇ ਦਿਸ਼ਾ ਨਿਰਦੇਸ਼ਾਂ ਦੇ ਮਾੜੇ ਅੰਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਪੁਲਿਸ ਵੱਲੋਂ ਸ਼ਹਿਰ ਅੰਦਰ ਵੱਖ ਵੱਖ ਜਗ੍ਹਾ ਤੋਂ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਦੋ ਨੌਜਵਾਨਾਂ ਨੂੰ ਕਾਬੂ ਕਰ ਉਹਨਾਂ ਕੋਲੋਂ ਚੋਰੀ ਕੀਤੀਆਂ ਐਕਟੀਵਾ ਅਤੇ ਮੋਟਰਸਾਈਕਲ ਬਰਾਮਦ ਕੀਤੇ।
ਉਹਨਾਂ ਕਿਹਾ ਕਿ ਜਿੱਥੇ ਇਹਨਾਂ ਕੋਲੋਂ 4 ਮੋਟਰਸਾਈਕਲ ਤੇ 1 ਸਕੂਟਰੀ ਬਰਾਮਦ ਕੀਤੀ ਹੈ, ਇਹਨਾਂ ਨੇ ਇਹ ਵਹੀਕਲ ਗੁਰੂ ਅਮਰਦਾਸ ਐਵੀਨਿਊ, ਪਲਾਹ ਸਾਹਿਬ ਰੋਡ, ਮੀਰਾਕੇਟ ਚੌਕ ਅਜਨਾਲਾ ਰੋਡ ਅੰਮ੍ਰਿਤਸਰ ਤੋਂ ਚੌਰੀ ਕੀਤੇ ਸਨ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਚੋਰੀ ਦੇ ਮਾਮਲੇ ਦਰਜ ਹਨ।