ਭਾਜਪਾ ਜ਼ਿਲ੍ਹਾ ਤਰਨਤਾਰਨ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਪੰਥ ਰਤਨ ਅਟਲ ਬਿਹਾਰੀ ਵਾਜਪਾਈ ਦਾ ਮਨਾਇਆ ਜਨਮਦਿਨ
- ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਇਕੱਤਰ ਸੈਂਕੜੇ ਭਾਜਪਾ ਵਰਕਰਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ, 25 ਦਸੰਬਰ 2024 - ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਸ੍ਰੀ ਅਟਲ ਬਿਹਾਰੀ ਵਾਜਪਾਈ ਜੀ ਦਾ ਜਨਮ ਦਿਨ ਸਮਾਗਮ ਤਰਨਤਾਰਨ ਮੁੱਖ ਦਫਤਰ ਵਿਖੇ ਸਮੁੱਚੇ ਤਰਨਤਾਰਨ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਇਕੱਤਰ ਹੋ ਕੇ ਮਨਾਇਆ ਗਿਆ।ਇਸ ਮੌਕੇ ਪਹੁੰਚੇ ਸਾਰੇ ਹੀ ਭਾਜਪਾ ਵਰਕਰਾਂ ਧੰਨਵਾਦ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿੱਚ ਸ੍ਰੀ ਅਟਲ ਬਿਹਾਰੀ ਵਾਜਪਾਈ ਜੀ ਦੀ ਸਾਦੀ ਅਤੇ ਮਹਾਨ ਜੀਵਨੀ ਬਾਰੇ ਚਾਨਣਾ ਪਾਇਆ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਸਮੁੱਚੇ ਜਿਲਾ ਤਰਨਤਾਰਨ ਦੇ ਵਰਕਰਾਂ 'ਤੇ ਮਾਣ ਵੀ ਮਹਿਸੂਸ ਕਰਦੇ ਹਨ ਕਿ ਜਿੰਨਾ ਨੇ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਪਾਰਟੀ ਪ੍ਰਤੀ ਆਪਣਾ ਪਿਆਰ ਅਤੇ ਉਤਸ਼ਾਹ ਦਿਖਾਇਆ ਹੈ।
ਉਨਾਂ ਕਿਹਾ ਕਿ ਪੰਜਾਹ ਸਾਲ ਲੋਕ ਸਭਾ ਦੇ ਮੈਂਬਰ,ਤਿੰਨ ਵਾਰ ਪ੍ਰਧਾਨ ਮੰਤਰੀ ਅਤੇ ਹੋਰ ਪ੍ਰਮੁੱਖ ਅਹੁਦਿਆਂ 'ਤੇ ਬਿਰਾਜਮਾਨ ਰਹਿਣ ਵਾਲੇ ਸਾਡੇ ਭਾਰਤ ਰਤਨ ਸ੍ਰੀ ਅਟਲ ਬਿਹਾਰੀ ਵਾਜਪਾਈ ਜੀ ਦੀ ਜੀਵਨੀ ਤੋਂ ਸਾਨੂੰ ਸੇਧ ਲੈ ਕੇ ਰਾਸ਼ਟਰ ਦੀ ਸੇਵਾ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਦਿਵਸ ਨੂੰ ਵਿਸ਼ੇਸ਼ ਪ੍ਰੋਗਰਾਮ ਗੁੱਡ ਗਵਰਨੈਂਸ ਦੇ ਤੌਰ ਤੇ ਮਨਾ ਕੇ ਇਹ ਸੰਦੇਸ਼ ਦੇ ਰਹੀ ਹੈ ਕਿ ਪੂਰੀ ਮਿਹਨਤ,ਲਗਨ, ਇਮਾਨਦਾਰੀ,ਤਨ ਮਨ ਧਨ ਨਾਲ ਰਾਸ਼ਟਰ ਦੀ ਸੇਵਾ ਕਰਕੇ ਰਾਜਨੀਤੀ ਵਿੱਚ ਕੰਮ ਕਰਨ ਨਾਲ ਹੀ ਅਜਿਹੀਆਂ ਮੰਜ਼ਿਲਾਂ ਸਰ ਕੀਤੀਆਂ ਜਾ ਸਕਦੀਆਂ ਹਨ ਜੋ ਸ੍ਰੀ ਅਟਲ ਬਿਹਾਰੀ ਵਾਜਪਾਈ ਜੀ ਨੇ ਕਰ ਕੇ ਦਿਖਾਇਆ ਹੈ।
ਉਨਾਂ ਕਿਹਾ ਕਿ ਸਾਡੀ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਵੀ ਅਜਿਹੀ ਸਖਸ਼ੀਅਤ ਦੇ ਨਕਸ਼ੇ ਕਦਮਾਂ ਤੇ ਚੱਲ ਕੇ ਰਾਸ਼ਟਰ ਦੀ ਸੇਵਾ ਕਰੀਏ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਜਸਕਰਨ ਸਿੰਘ ਗਿੱਲ,ਮੀਤ ਪ੍ਰਧਾਨ ਨੇਤਰਪਾਲ ਸਿੰਘ, ਮੀਤ ਪ੍ਧਾਨ ਰਾਣਾ ਗੁਲਬੀਰ ਸਿੰਘ,ਮੀਤ ਪ੍ਰਧਾਨ ਰਿਤੇਸ ਚੌਪੜਾ,ਕਿਸਾਨ ਮੋਰਚਾ ਸੂਬਾ ਆਗੂ ਸਿਤਾਰਾ ਸਿੰਘ ਡਲੀਰੀ,ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਵਿਨੀਤ ਪਾਸੀ,ਸਕੱਤਰ ਹਰਮਨਜੀਤ ਸਿੰਘ ਕੱਲਾ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਕਿਸਾਨ ਮੋਰਚਾ ਪ੍ਰਧਾਨ ਅਵਤਾਰ ਸਿੰਘ ਵੇਈਂਪੂਈ, ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ ਰੈਸ਼ੀਆਣ,ਪਵਨ ਦੇਵਗਨ,ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਪ੍ਰਧਾਨ ਨਰਿੰਦਰ ਸਿੰਘ,ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਬੁੱਧੀਜੀਵੀ ਸੈੱਲ ਕਨਵੀਨਰ ਗੁਰਪ੍ਰੀਤ ਸਿੰਘ,ਕੋ ਕਨਵੀਨਰ ਸਮਸ਼ੇਰ ਸਿੰਘ, ਬਚਿੱਤਰ ਸਿੰਘ ਅਲਾਵਲਪੁਰ, ਸਾਬਕਾ ਸਰਪੰਚ ਨੱਥਾ ਸਿੰਘ ਮਾਣੋਚਾਹਲ, ਸਾਬਕਾ ਸਰਪੰਚ ਨੱਥਾ ਸਿੰਘ ਨੱਥੂਚੱਕ,ਡਾ. ਬੂਟਾ ਸਿੰਘ ਬਹਿਲਾ,ਕੈਪਟਨ ਪੂਰਨ ਸਿੰਘ,ਨੰਬਰਦਾਰ ਕੁਲਬੀਰ ਸਿੰਘ,ਕਾਰਤਿਕ ਚੋਪੜਾ,ਸਤਨਾਮ ਸਿੰਘ ਸ਼ਾਹ ਸਾਬਕਾ ਘੜਕਾ,ਸਰਪੰਚ ਕਰਮ ਸਿੰਘ,ਸੋਨੂ ਮੂਸੇ,ਰੋਬਿਨ ਜੌੜਾ ਅਤੇ ਹੋਰ ਜਿਲੇ ਭਰ 'ਚੋਂ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।