← ਪਿਛੇ ਪਰਤੋ
ਅੰਮ੍ਰਿਤਸਰ: ਕਾਂਗਰਸ ਦੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਅੰਮ੍ਰਿਤਸਰ, 26 ਦਸੰਬਰ, 2024: ਅੰਮ੍ਰਿਤਸਰ ਵਿਚ ਮੇਅਰ ਦੀ ਚੋਣ ਦੇ ਮਾਮਲੇ ’ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਕਾਂਗਰਸ ਪਾਰਟੀ ਦੇ ਕੌਂਸਲਰਾਂ ਨਾਲ ਮੀਟਿੰਗ ਕਰਨਗੇ। ਕੁੱਲ 85 ਵਾਰਡਾਂ ਵਿਚੋਂ 40 ਸੀਟਾਂ ਕਾਂਗਰਸ ਨੂੰ ਮਿਲੀਆਂ ਤੇ ਆਮ ਆਦਮੀ ਪਾਰਟੀ ਨੂੰ 25 ਸੀਟਾਂ ਹੀ ਮਿਲੀਆਂ ਸਨ। ਕਾਂਗਰਸ ਨੂੰ ਮੇਅਰ ਬਣਾਉਣ ਲਈ 6 ਕੌਂਸਲਰਾਂ ਦੇ ਸਮਰਥਨ ਦੀ ਲੋੜ ਹੈ। ਵੜਿੰਗ ਤੇ ਬਾਜਵਾ ਦੀ ਅੱਜ ਦੁਪਹਿਰ 3 ਵਜੇ ਕੌਂਸਲਰਾਂ ਨਾਲ ਮੀਟਿੰਗ ਹੈ।
Total Responses : 464