ਯੁਵਕ ਸੇਵਾਵਾਂ ਵਿਭਾਗ ਨੇ ਚਲਾਇਆ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਭਿਆਨ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 26 ਦਸੰਬਰ ,2024 - ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸ਼ਹੀਦ ਭਗਤ ਸਿੰਘ ਨਗਰ ਰਵੀ ਪਾਲ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜੁਨ ਦੇਵ ਸਪੋਰਟਸ ਐਂਡ ਵੈਲਫੇਅਰ ਕਲੱਬ ਖੇਥਤਾਂ ਵੱਲੋਂ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਉੱਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
- ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਗੀਥਾ ਅਤੇ ਸਮੂਹ ਸਟਾਫ ਵਲੋਂ ਵਿਦਿਆਰਥੀਆਂ ਨੂੰ ਨਸ਼ਿਆ ਦੇ ਬੁਰੇ ਪ੍ਰਭਾਵ ਬਾਰੇ ਦੱਸਿਆ ਗਿਆ ਅਤੇ ਬੱਚਿਆਂ ਨੂੰ ਖੇਡਾਂ ਅਤੇ ਹੋਰ ਸਹਿ ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਹੌਸਲਾ ਅਫਜ਼ਾਈ ਵੀ ਕੀਤੀ ਗਈ । ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਵੱਲੋਂ ਕਲੱਬ ਮੈਂਬਰਾਂ ਅਤੇ ਯੁਵਕ ਸੇਵਾਵਾਂ ਵਿਭਾਗ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਲੱਬ ਮੈਂਬਰ ਸੰਦੀਪ ਕੁਮਾਰ, ਇਸ਼ਵਰ, ਕਸ਼ਮੀਰਾ ਸਿੰਘ, ਸਤਵੰਤ ਸਿੰਘ (ਟੈਰੀ) ਆਦਿ ਵੀ ਹਾਜ਼ਰ ਸਨ। ਇਸ ਜਾਗਰੂਕਤਾ ਮੁਹਿੰਮ ਵਿਚ ਯੁਵਕ ਸੇਵਾਵਾਂ ਵਿਭਾਗ ਦੇ ਸਟੈਨੋ ਟਾਈਪਿਸਟ ਗੁਰਪ੍ਰੀਤ ਕੌਰ ਦਾ ਵੱਡਾ ਯੋਗਦਾਨ ਰਿਹਾ।