Big Breaking: ਸਾਬਕਾ PM ਡਾ. ਮਨਮੋਹਨ ਸਿੰਘ ਦਾ ਦਿਹਾਂਤ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 26 ਦਸੰਬਰ 2024-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦੇਰ ਸ਼ਾਮ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ 92 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ।