ਸੁਖਜਿੰਦਰ ਰੰਧਾਵਾ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 27 ਦਸੰਬਰ 2024- ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਉਘੇ ਅਰਥ ਸ਼ਾਸਤਰੀ ਡਾਕਟਰ ਮਨਮੋਹਨ ਸਿੰਘ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਹਨਾਂ ਕਿਹਾ ਕਿ ਮੈਨੂੰ ਡਾਕਟਰ ਮਨਮੋਹਨ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ ਉਹਨਾਂ ਦਾ ਦਿਹਾਂਤ ਦੇਸ਼, ਰਾਜਨੀਤੀ ਅਤੇ ਕੌਮ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਕ ਪ੍ਰਸਿੱਧ ਅਰਥ ਸ਼ਾਸਤਰੀ ਵੱਜੋ, ਡਾਕਟਰ ਮਨਮੋਹਨ ਸਿੰਘ ਦਾ ਭਾਰਤ ਦੇ ਆਰਥਿਕ ਵਿਕਾਸ ਅਤੇ ਤਰੱਕੀ ਵਿੱਚ ਯੋਗਦਾਨ ਬੇਮਿਸਾਲ ਹੈ । ਦੇਸ਼ ਵਾਸੀ ਉਨ੍ਹਾਂ ਦੀ ਨਿਰਸਵਾਰਥ ਸੇਵਾ ਨੂੰ ਹਮੇਸ਼ਾ ਯਾਦ ਰੱਖਣਗੇ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹਵਾਲੇ ਨਾਲ ਉਨ੍ਹਾਂ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।