ਡਾ. ਮਨਮੋਹਨ ਸਿੰਘ ਦਾ ਦੇਸ਼ ਦੀ ਰਾਜਨੀਤੀ ਅਤੇ ਅਰਥਚਾਰੇ 'ਚ ਵਡਮੁੱਲਾ ਯੋਗਦਾਨ: ਪ੍ਰੋ ਚੰਦੂਮਾਜਰਾ
ਚੰਡੀਗੜ੍ਹ, 27 ਦਸੰਬਰ 2024 ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਖਿਆ ਕਿ ਡਾ. ਮਨਮੋਹਨ ਸਿੰਘ ਦੁਆਰਾ ਭਾਰਤ ਦੇ ਆਰਥਿਕ ਅਤੇ ਰਾਜਨੀਤਕ ਵਿਕਾਸ ਵਿੱਚ ਪਾਇਆ ਯੋਗਦਾਨ ਹਮੇਸ਼ਾ ਯਾਦ ਰਹੇਗਾ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਕਈ ਕੌਮਾਂਤਰੀ ਕਾਨਫਰੰਸਾਂ ਅਤੇ ਕੌਮਾਂਤਰੀ ਸੰਗਠਨਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੂਰੇ ਵਿਸ਼ਵ ਵਿੱਚ ਦੇਸ਼ ਦਾ ਨਾਂਅ ਰੌਸ਼ਨ ਕੀਤਾ। ਪਹਿਲੇ ਸਿੱਖ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਉਨ੍ਹਾਂ ਦੁਆਰਾ ਕੀਤੀ ਦੇਸ਼ ਦੀ ਅਗਵਾਈ ਖਾਸ ਤੌਰ ‘ਤੇ ਪੰਜਾਬ ਅਤੇ ਸਿੱਖਾਂ ਲਈ ਪ੍ਰੇਰਨਾਦਾਇਕ ਸਰੋਤ ਹੈ।