ਅਕਾਲੀ ਦਲ ਦੇ ਆਗੂਆਂ ਨੇ ਕਾਂਗਰਸ ਭਵਨ ਪੁੱਜ ਡਾ. ਮਨਮੋਹਨ ਸਿੰਘ ਨੂੰ ਭੇਂਟ ਕੀਤੀ ਸ਼ਰਧਾਂਜਲੀ
ਨਵੀਂ ਦਿੱਲੀ, 28 ਦਸੰਬਰ, 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਇਕ ਵਫਦ ਨੇ ਅੱਜ ਕਾਂਗਰਸ ਭਵਨ ਪਹੁੰਚ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਵਫਦ ਵਿਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਹਰਪਾਲ ਸਿੰਘ ਸਰਨਾ, ਰਮਨਦੀਪ ਸਿੰਘ ਸੋਨੂੰ ਤੇ ਹੋਰ ਆਗੂ ਸ਼ਾਮਲ ਸਨ।