ਕੇਂਦਰ ਸਰਕਾਰ ਸਾਬਕਾ PM ਮਨਮੋਹਨ ਸਿੰਘ ਦੀ ਯਾਦ 'ਚ ਬਣਾਏਗੀ ਯਾਦਗਾਰ ਅਤੇ ਸਮਾਧੀ
ਚੰਡੀਗੜ੍ਹ, 28 ਦਸੰਬਰ 2024- ਭਾਰਤੀ ਜਨਤਾ ਪਾਰਟੀ ਪੰਜਾਬ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ । ਅਸੀਂ ਸਾਰੇ ਪੰਜਾਬੀਆਂ ਵਿੱਚ ਉਨ੍ਹਾਂ ਦਾ ਹਮੇਸ਼ਾ ਸਤਿਕਾਰ ਰਹੇਗਾ ਅਤੇ ਉਨ੍ਹਾਂ ਨੇ ਨਾ ਸਿਰਫ਼ ਦੁਨੀਆਂ ਵਿੱਚ ਦੇਸ਼ ਦਾ ਮਾਣ ਵਧਾਇਆ ਸਗੋਂ ਪੰਜਾਬ ਦਾ ਨਾਂ ਵੀ ਉੱਚਾ ਕੀਤਾ। ਦੇਸ਼ ਦੇ ਆਰਥਿਕ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਦੇਸ਼ ਨੂੰ ਔਖੀ ਆਰਥਿਕ ਸਥਿਤੀ ਵਿੱਚੋਂ ਕੱਢਣ ਵਿੱਚ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ। ਭਾਰਤੀ ਜਨਤਾ ਪਾਰਟੀ ਉਨ੍ਹਾਂ ਵੱਲੋਂ ਕੀਤੇ ਕੰਮਾਂ ਅਤੇ ਦੇਸ਼ ਦੀ ਆਰਥਿਕ ਤਰੱਕੀ ਵਿੱਚ ਪਾਏ ਯੋਗਦਾਨ ਦਾ ਸਨਮਾਨ ਕਰਦੀ ਹੈ, ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਚੰਡੀਗੜ੍ਹ ਵਿਖੇ ਸੂਬਾ ਮੀਡੀਆ ਹੈੱਡ ਵਿਨੀਤ ਜੋਸ਼ੀ ਅਤੇ ਸੂਬਾਈ ਬੁਲਾਰੇ ਚੇਤਨ ਮੋਹਨ ਦੀ ਹਾਜਰੀ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਜੋਸ਼ੀ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਸਰੀਨ ਨੇ ਦੱਸਿਆ ਕਿ ਕੱਲ੍ਹ ਕੇਂਦਰੀ ਮੰਤਰੀ ਮੰਡਲ ਵਿੱਚ ਸ. ਮਨਮੋਹਨ ਸਿੰਘ ਜੀ ਦੀ ਯਾਦ ਵਿੱਚ ਯਾਦਗਾਰ ਅਤੇ ਸਮਾਧੀ ਬਣਾਉਣ ਦਾ ਫੈਸਲਾ ਕੀਤਾ ਗਿਆ। ਪੰਜਾਬ ਭਾਜਪਾ ਇਸ ਦਾ ਸਵਾਗਤ ਕਰਦੀ ਹੈ। ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੱਲ੍ਹ ਹੀ ਕਾਂਗਰਸ ਪ੍ਰਧਾਨ ਸ਼੍ਰੀ ਮਲਕਾਰਜੁਨ ਖੜਗੇ ਨੂੰ ਇਸ ਸੰਬੰਧੀ ਸਾਰੀ ਜਾਣਕਾਰੀ ਦਿੱਤੀ ਸੀ। ਜ਼ਮੀਨ ਐਕਵਾਇਰ ਕਰਨ, ਟਰੱਸਟ ਬਣਾਉਣ ਅਤੇ ਜ਼ਮੀਨ ਨੂੰ ਟਰੱਸਟ ਦੇ ਨਾਂ ਕਰਵਾਉਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਾਡੀ ਕੋਸ਼ਿਸ਼ ਹੈ ਕਿ ਮਨਮੋਹਨ ਸਿੰਘ ਜੀ ਮੈਮੋਰੀਅਲ ਜਲਦੀ ਤੋਂ ਜਲਦੀ ਤਿਆਰ ਹੋਣਾ ਚਾਹੀਦਾ ਹੈ।
ਪਰ ਬੜੇ ਦੁੱਖ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਇਸ ਮੁੱਦੇ 'ਤੇ ਵੀ ਸਿਆਸਤ ਕਰ ਰਹੀ ਹੈ। ਡਾ: ਮਨਮੋਹਨ ਸਿੰਘ ਨਹਿਰੂ ਗਾਂਧੀ ਪਰਿਵਾਰ ਤੋਂ ਬਾਹਰੋਂ 10 ਸਾਲ ਪੂਰੇ ਕਰਨ ਵਾਲੇ ਪਹਿਲੇ ਕਾਂਗਰਸੀ ਪ੍ਰਧਾਨ ਮੰਤਰੀ ਸਨ । ਕਾਂਗਰਸ ਨੇ ਆਪਣੇ ਜੀਵਨ ਦੌਰਾਨ ਕਦੇ ਵੀ ਉਨ੍ਹਾਂ ਦਾ ਸਨਮਾਨ ਨਹੀਂ ਕੀਤਾ ਅਤੇ ਹੁਣ ਉਨ੍ਹਾਂ ਦੇ ਨਾਂ 'ਤੇ ਰਾਜਨੀਤੀ ਕਰ ਰਹੀ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਅਸੀਂ ਕਾਂਗਰਸ ਨੂੰ ਦੁਖ ਦੇ ਸਮੇਂ ਰਾਜਨੀਤੀ ਤੋਂ ਬਚਣ ਦੀ ਅਪੀਲ ਕਰਦੇ ਹਾਂ। ਕਾਂਗਰਸ ਨੇ ਨਹਿਰੂ-ਗਾਂਧੀ ਪਰਿਵਾਰ ਤੋਂ ਬਾਹਰਲੇ ਨੇਤਾਵਾਂ ਬਾਰੇ ਕਦੇ ਨਹੀਂ ਸੋਚਿਆ। ਜੇਕਰ ਕਾਂਗਰਸ ਦੇ ਵੱਡੇ ਨੇਤਾਵਾਂ ਸ਼੍ਰੀ ਮਦਨ ਮੋਹਨ ਮਾਲਵੀਆ, ਨਰਸਿਮਹਾ ਰਾਓ ਅਤੇ ਪ੍ਰਣਬ ਮੁਖਰਜੀ ਨੂੰ ਭਾਰਤ ਰਤਨ ਦੇਣ ਦਾ ਕੰਮ ਕੀਤਾ ਗਿਆ ਸੀ ਤਾਂ ਉਹ ਭਾਰਤੀ ਜਨਤਾ ਪਾਰਟੀ ਨੇ ਕੀਤਾ ਸੀ। ਸਰਦਾਰ ਪਟੇਲ ਦੀ ਸਭ ਤੋਂ ਉੱਚੀ ਮੂਰਤੀ ਕਿਸਨੇ ਬਣਾਈ?
ਪ੍ਰਧਾਨ ਮੰਤਰੀ ਨੇ ਮਿਊਜ਼ੀਅਮ ਬਣਾ ਕੇ ਸਾਰਿਆਂ ਦਾ ਸਨਮਾਨ ਕੀਤਾ। ਪੀਵੀ ਨਰਸਿਮਹਾ ਰਾਓ ਜੀ ਨਾਲ ਜੋ ਵੀ ਹੋਇਆ। ਇਸ ਨੂੰ ਕੌਣ ਭੁੱਲ ਸਕਦਾ ਹੈ? ਫਿਰ ਵੀ ਅਸੀਂ ਸਾਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਇਸ ਦੁੱਖ ਦੀ ਘੜੀ ਵਿੱਚ ਸਰਦਾਰ ਮਨਮੋਹਨ ਸਿੰਘ ਜੀ ਦੀ ਯਾਦ ਨੂੰ ਲੈ ਕੇ ਕਿਸੇ ਕਿਸਮ ਦੀ ਰਾਜਨੀਤੀ ਨਾ ਕੀਤੀ ਜਾਵੇ, ਅੰਤ ਵਿੱਚ ਸਰੀਨ ਨੇ ਆਪਣੀ ਗੱਲ ਸਮਾਪਤ ਕਰਦਿਆਂ ਕਿਹਾ।