ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਕੀਤੇ ਵਿਕਾਸ ਕਾਰਜ: ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ 28 ਦਸੰਬਰ 2024- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਵਿਕਾਸ ਕਾਰਜ ਕੀਤੇ ਹਨ ਅਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ। ਇਹ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰ ਮਸਲਿਆਂ ਨੂੰ ਹੱਲ ਕਰਨ ਸਮੇਤ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਨਗਰ ਨਿਗਮ ਚੋਣਾਂ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਪ ਪਾਰਟੀ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵਿਰੋਧੀ ਪਾਰਟੀਆਂ, ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਮੈਦਾਨ ਵਿੱਚ ਚਿੱਤ ਕਰਕੇ, ਸਰਕਾਰ ਦੇ ਵਿਕਾਸ ਕਾਰਜਾਂ 'ਤੇ ਮੋਹਰ ਲਗਾਈ ਹੈ।
ਆਪਣੇ ਹਲਕੇ ਬਟਾਲਾ ਦੇ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਬਟਾਲਾ ਹਲਕਾ, ਮੇਰਾ ਪਰਿਵਾਰ ਹੈ ਅਤੇ ਉਨ੍ਹਾਂ ਦੀ ਦਿਨ ਰਾਤ ਕੋਸ਼ਿਸ਼ ਰਹਿੰਦੀ ਹੈ ਕਿ ਬਟਾਲਾ ਸ਼ਹਿਰ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇ, ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਦੂਰ ਕੀਤੀਆਂ ਜਾਣ।