ਇਤਿਹਾਸਕ ਤੇ ਧਾਰਮਿਕ ਕਸਬੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਗੁਰਦੀਪ ਰੰਧਾਵਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਬਟਾਲਾ 28 ਦਸੰਬਰ 2024- ਇਤਿਹਾਸਕ ਤੇ ਧਾਰਮਿਕ ਕਸਬਾ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਵਾਸੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ, ਸ. ਗੁਰਦੀਪ ਸਿੰਘ ਰੰਧਾਵਾ ਨੇ ਕੀਤਾ।
ਵਿਧਾਇਕ ਰੰਧਾਵਾ ਨੇ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲ ਸੁਣਕੇ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਈਆਂ ਜਾਂਦੀਆਂ ਹਨ ਅਤੇ ਉਨਾਂ ਦੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਲੋਕ ਜਦ ਦਫਤਰਾਂ ਵਿੱਚ ਆਪਣਾ ਕੰਮ ਕਰਵਾਉਣ ਜਾਣ ਤਾਂ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨਾਂ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਉਨਾਂ ਦੀ ਪ੍ਰਮੁੱਖਤਾ ਹੈ ਅਤੇ ਲੋਕਾਂ ਦੀ ਸੇਵਾ ਵਿੱਚ, ਉਹ 24 ਘੰਟੇ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਜੋ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।