ਦਿੱਲੀ 'ਚ ਗਤਕੇ ਦੇ ਜੌਹਰ ਵਿਖਾ ਕੇ ਪੰਜਾਬੀ ਬਾਲ ਸੂਰਮਿਆਂ ਨੇ ਲੁੱਟੀ ਮਹਿਫ਼ਲ
ਰੋਹਿਤ ਗੁਪਤਾ
ਗੁਰਦਾਸਪੁਰ , 29 ਦਸੰਬਰ 2024-ਬੀਤੇ ਦਿਨੀ ਨਵੀਂ ਦਿੱਲੀ ਵਿਖੇ ਵੀਰ ਬਾਲ ਦਿਵਸ ਮੌਕੇ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੀ ਅਗਵਾਈ ਕਰਨ ਵਾਲੇ ਧਾਰੀਵਾਲ ਦੇ ਗੁਰਮਤ ਪ੍ਰਚਾਰਕ ਜੱਥਾ ਲਹਿਰ ਦੇ 14 ਸਾਲ ਤੋਂ ਘੱਟ ਉਮਰ ਦੇ ਬਾਲ ਗੁਰਸਿੰਘਾ ਨੇ ਪੂਰੇ ਭਾਰਤ ਦੇਸ਼ ਦੇ ਲੋਕਾਂ ਸਾਹਮਣੇ ਗਤਕੇ ਜੋਹਰ ਦਿਖਾਏ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜਰ ਸਨ।
ਅੱਜ ਇਹ ਬਾਲ ਸੂਰਮੇ ਦਿੱਲੀ ਤੋਂ ਵਾਪਸ ਪਰਤੇ ਅਤੇ ਆਪਣੇ ਕੋਚ ਦੇ ਨਾਲ ਧਾਰੀਵਾਲ ਰੇਲਵੇ ਸਟੇਸ਼ਨ ਤੇ ਪਹੁੰਚੇ ।ਇਸ ਮੌਕੇ ਤੇ ਗੱਲਬਾਤ ਦੌਰਾਨ ਗਤਕਾ ਕੋਚ ਪ੍ਰਦੀਪ ਸਿੰਘ ਸੇਵਕ ਨੇ ਕਿਹਾ ਕਿ ਉਹਨਾਂ ਨੂੰ ਬੇਹਦ ਮਾਨ ਮਹਿਸੂਸ ਹੋ ਰਿਹਾ ਹੈ ਕਿ ਭਾਰਤ ਸਰਕਾਰ ਖਾਸ ਤੌਰ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵੱਡਾ ਉਪਰਾਲਾ ਕਰਦੇ ਹੋਏ ਵੀਰ ਬਾਲ ਦਿਵਸ ਮੌਕੇ ਤੇ ਇੱਕ ਵੱਡਾ ਪ੍ਰੋਗਰਾਮ ਕਰਵਾਇਆ ਗਿਆ ਹੈ ਜਿਸ ਦੇ ਨਾਲ ਪੰਜਾਬ ਦੇ ਇਲਾਵਾ ਦੂਜੇ ਸੂਬਿਆਂ ਦੇ ਲੋਕਾਂ ਨੂੰ ਵੀ ਸਿੱਖ ਇਤਿਹਾਸ ਦੇ ਨਾਲ ਜੁੜਨ ਤੇ ਉਸ ਨੂੰ ਸਮਝਣ ਦਾ ਮੌਕਾ ਮਿਲਦਾ ਹੈ।