ਸੁਖਵਿੰਦਰ ਸਿੰਘ ਬਿੰਦਰਾ ਨੇ CRPF ਦੇ ਡੀਜੀ ਅਨੀਸ਼ ਦਿਆਲ ਸਿੰਘ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਲੁਧਿਆਣਾ: 29 ਦਸੰਬਰ 2024: ਸੁਖਵਿੰਦਰ ਸਿੰਘ ਬਿੰਦਰਾ ਨੈਸ਼ਨਲ ਮੈਂਬਰ, ਐਨ. ਆਈ.ਐਸ. ਡੀ., ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਅਤੇ ਸਾਬਕਾ ਚੇਅਰਮੈਨ, ਪੰਜਾਬ ਯੁਵਾ ਵਿਕਾਸ ਅਤੇ ਖੇਡ ਵਿਭਾਗ (ਪੰਜਾਬ ਸਰਕਾਰ) ਨੇ ਭਾਰਤ ਦੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਡਾਇਰੈਕਟਰ ਜਨਰਲ (ਡੀ.ਜੀ.) ਅਨੀਸ਼ ਦਿਆਲ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਬਿੰਦਰਾ ਨੇ ਦੱਸਿਆ ਕਿ ਅਨੀਸ਼ ਦਿਆਲ ਸਿੰਘ ਮਨੀਪੁਰ ਕੇਡਰ ਦੇ 1988 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਹਨ। ਡੀਜੀ ਅਨੀਸ਼ ਦਿਆਲ ਸਿੰਘ ਇਸ ਤੋਂ ਪਹਿਲਾਂ ਐੱਨ. ਐੱਸ. ਜੀ. ਏ.ਡੀ.ਜੀ. ਰਹੇ ਹਨ। ਦੇਸ਼ ਵਿੱਚ ਅੰਦਰੂਨੀ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤ ਕੋਲ ਦੁਨੀਆ ਦੀ ਸਭ ਤੋਂ ਵੱਡੀ ਏਜੰਸੀ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਸੀ.ਪੀ.ਆਰ.ਐੱਫ. ਹੈ।
ਬਿੰਦਰਾ ਨੇ ਕਿਹਾ ਕਿ ਅਨੀਸ਼ ਦਿਆਲ ਸਿੰਘ ਬਹੁਤ ਹੀ ਸੂਝਵਾਨ ਅਤੇ ਮਿਹਨਤੀ ਅਫਸਰ ਹਨ। ਉਨ੍ਹਾਂ ਦੀ ਦੇਖ-ਰੇਖ 'ਚ ਦੇਸ਼ ਦੀ ਫੌਜ ਅਤੇ ਸੀ.ਪੀ.ਆਰ.ਐੱਫ. ਆਧੁਨਿਕ ਹਥਿਆਰਾਂ ਨਾਲ ਲੈਸ ਹੋ ਕੇ ਹਾਈਟੈਕ ਬਣ ਰਹੇ ਹਨ। ਬਿੰਦਰਾ ਨੇ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਫੌਜ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਦੇਸ਼ ਦੇ ਨੌਜਵਾਨਾਂ ਨੂੰ ਨਸ਼ਾ ਛੱਡਣ ਅਤੇ ਸੀਆਰਪੀਐਫ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਵਿਭਾਗ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਫੌਜ ਅਤੇ ਸੀਆਰਪੀਐਫ ਵਿੱਚ ਭਰਤੀ ਹੋਣ ਲਈ ਲੋੜੀਂਦੀ ਮਦਦ ਪ੍ਰਦਾਨ ਕਰੇਗਾ।