ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੰਗਤਾਂ ਲਈ ਦੁੱਧ ਦੀ ਸੇਵਾ ਕੀਤੀ
ਮਨਜੀਤ ਸਿੰਘ ਢੱਲਾ
ਜੈਤੋ,29 ਦਸੰਬਰ ਜੈਤੋ ਦੇ ਨਜ਼ਦੀਕ ਪਿੰਡ ਅਜਿੱਤ ਗਿੱਲ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰ ਗੁਰੂ ਸਾਹਿਬ ਦੇ ਸਾਰੇ ਪਰਿਵਾਰ ਦੀ ਸ਼ਹਾਦਤ ਨੂੰ ਯਾਦ ਕਰਦਿਆ ਦੁੱਧ ਅਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ। ਸਾਰੇ ਹੀ ਨਗਰ ਨੇ ਬੜੀ ਹੀ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ, ਨੌਜਵਾਨਾਂ ਨੇ ਇੱਕ-ਜੁੱਟ ਹੋਕੇ ਕੰਮ ਕੀਤਾ ਤੇ ਸਾਂਝੀਵਾਲਤਾ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਪਿੰਡ ਦੇ ਸੇਵਾਦਾਰ ਹਾਜ਼ਰ ਸਨ।