ਜੇ ਮੁੜ ਸੱਤਾ 'ਚ ਆਏ ਤਾਂ ਗ੍ਰੰਥੀਆਂ ਅਤੇ ਪੁਜਾਰੀਆਂ ਲਈ ਸਨਮਾਨ ਯੋਜਨਾ ਸ਼ੁਰੂ ਕਰਾਂਗੇ - ਕੇਜਰੀਵਾਲ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 30 ਦਸੰਬਰ 2024- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੁਜਾਰੀ ਗ੍ਰੰਥੀ ਸਕੀਮ ਦਾ ਐਲਾਨ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਮੰਦਰ ਦੇ ਪੁਜਾਰੀਆਂ ਨੂੰ ਹਰ ਮਹੀਨੇ 18,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਵੀ 18,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਸਕੀਮ ਲਈ ਰਜਿਸਟ੍ਰੇਸ਼ਨ ਭਲਕ ਤੋਂ ਸ਼ੁਰੂ ਹੋ ਜਾਵੇਗੀ। ਪੁਜਾਰੀ ਗ੍ਰੰਥੀ ਯੋਜਨਾ ਕੱਲ੍ਹ ਯਾਨੀ ਮੰਗਲਵਾਰ ਨੂੰ ਕਨਾਟ ਪਲੇਸ ਤੋਂ ਸ਼ੁਰੂ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਤੋਂ ਸ਼ੁਰੂ ਹੋਵੇਗੀ।