ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਨੇ ਬੁਲਾਈ ਕਿਸਾਨਾਂ ਦੀ ਮੀਟਿੰਗ
ਰਵੀ ਜੱਖੂ
ਚੰਡੀਗੜ੍ਹ 30 ਦਸੰਬਰ 2024 - ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ 3 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਮੀਟਿੰਗ ਲਈ ਸਾਰੀਆਂ ਪਾਰਟੀਆਂ ਦੇ ਕਿਸਾਨਾਂ ਨੂੰ ਬੁਲਾਇਆ ਗਿਆ ਹੈ। ਮੀਟਿੰਗ 3 ਜਨਵਰੀ ਨੂੰ ਸਵੇਰੇ 11 ਵਜੇ ਪੀ.ਡਬਲਯੂ.ਡੀ ਰੈਸਟ ਹਾਊਸ ਵਿਖੇ ਰੱਖੀ ਗਈ ਹੈ। ਜਿੱਥੇ ਕਮੇਟੀ ਕਿਸਾਨਾਂ ਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਕੇ ਰਣਨੀਤੀ ਬਣਾਏਗੀ।
ਇਸ ਤੋਂ ਪਹਿਲਾਂ ਵੀ ਕਮੇਟੀ ਕਿਸਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੀ ਹੈ। ਪਰ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਇਸ ਕਮੇਟੀ ਅੱਗੇ ਪੇਸ਼ ਨਹੀਂ ਹੋਏ।