← ਪਿਛੇ ਪਰਤੋ
ਸੁਪਰੀਮ ਕੋਰਟ ਨੇ ਡੱਲੇਵਾਲ ਦੇ ਮਾਮਲੇ ’ਤੇ ਪੰਜਾਬ ਨੂੰ ਦਿੱਤਾ ਹੋਰ ਸਮਾਂ, ਪੜ੍ਹੋ ਵੇਰਵਾ ਨਵੀਂ ਦਿੱਲੀ, 31 ਦਸੰਬਰ, 2024: ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ। ਅੱਜ ਇਸ ਮਾਮਲੇ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਜਿਥੇ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਕੀਤੇ ਯਤਨਾਂ ਦਾ ਪੱਖ ਰੱਖਿਆ। ਇਸ ਮਗਰੋਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਸਮਾਂ ਹੋਰ ਦਿੰਦਿਆਂ ਮਾਮਲੇ ਦੀ ਸੁਣਵਾਈ 2 ਜਨਵਰੀ ’ਤੇ ਪਾ ਦਿੱਤੀ।
Total Responses : 185