ਨਵੇਂ ਸਾਲ ਦੀ ਸ਼ੁਰੂਆਤ ਤੇ ਗੁਰੂਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਸੰਗਤ ਨੇ ਕੀਤੀ ਅਰਦਾਸ
ਰੋਹਿਤ ਗੁਪਤਾ
ਗੁਰਦਾਸਪੁਰ , 1 ਜਨਵਰੀ 2025 :
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਿਕ ਗੁਰਦੁਆਰਾ ਕੰਧ ਸਾਹਿਬ ਵਿਖੇ ਭਾਰੀ ਗਿਣਤੀ ਵਿੱਚ ਸੰਗਤ ਨੇ ਵਿਸ਼ੇਸ਼ ਤੌਰ 'ਤੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਦੱਸ ਦਈਏ ਕਿ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਵਾਹ ਪੂਰਬ ਦੀ ਯਾਦਗਾਰ ਦੇ ਰੂਪ ਵਿੱਚ ਬਟਾਲਾ ਵਿੱਚ ਸੁਸ਼ੋਭਿਤ ਹੈ ਜਿੱਥੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਕੱਚੀ ਕੰਧ ਨੂੰ ਆਪਣੇ ਹੱਥ ਦਾ ਪੰਜਾ ਲਾ ਕੇ ਵਚਨ ਕੀਤੇ ਸਨ ਕਿ ਇਹ ਕੰਧ ਕਦੀ ਵੀ ਨਹੀਂ ਡਿੱਗੇਗੀ ਤੇ ਸਦੀਆਂ ਬੀਤ ਜਾਣ ਦੇ ਬਾਵਜੂਦ ਅੱਜ ਵੀ ਇਹ ਕੰਧ ਉਸੇ ਹਾਲਤ ਵਿੱਚ ਗੁਰਦੁਆਰਾ ਸਾਹਿਬ ਵਿੱਚ ਹੈ
ਉਥੇ ਹੀ ਗੁਰੂ ਘਰ ਪਹੁਚੀ ਸੰਗਤ ਦਾ ਕਹਿਣਾ ਸੀ ਕਿ ਉਹ ਇਸ ਸਾਲ ਦੀ ਸ਼ੁਰੂਆਤ ਇਥੇ ਗੁਰੂ ਘਰਾਂ ਚ ਨੱਤਮਸਤਕ ਹੋ ਸੀਸ ਝੁਕਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ ਜਿਥੇ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਹੈ ਉਥੇ ਹੀ ਅਰਦਾਸ ਕੀਤੀ ਹੈ ਕਿ ਇਹ ਸਾਲ ਸਭ ਲਈ ਖੁਸ਼ੀਆਂ ਲੈਕੇ ਆਵੇ।