ਬਾਬਾ ਸੰਦੀਪ ਸਿੰਘ ਨੇ ਕੀਤਾ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦਾ ਉਪਰਾਲਾ
ਰੋਹਿਤ ਗੁਪਤਾ
ਗੁਰਦਾਸਪੁਰ , 1ਜਨਵਰੀ 2025 :
ਇਤਿਹਾਸਿਕ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਸਾਹਿਬ ਵਿਖੇ ਬਾਲ ਸਿੰਘਾਂ ਨੂੰ ਗਤਕਾ ਅਤੇ ਹੋਰ ਕਲਾਵਾਂ ਸਿਖਾਉਣ ਦੀ ਸੇਵਾ ਨਿਭਾ ਰਹੇ ਬਾਬਾ ਸੰਦੀਪ ਸਿੰਘ ਵੱਲੋਂ 'ਘਰ ਘਰ ਅੰਦਰ ਧਰਮਸ਼ਾਲ' ਮਿਸ਼ਨ ਦੇ ਤਹਿਤ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਵੀ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਤਹਿਤ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾਂਦਾ ਹੈ ਤੇ ਉਹਨਾਂ ਦੇ ਸਿੱਖ ਇਤਿਹਾਸ ਨਾਲ ਸੰਬੰਧਿਤ ਕਵਿਜ਼ ਮੁਕਾਬਲੇ ਵੀ ਕਰਵਾਏ ਜਾਂਦੇ ਹਨ । ਇਸੇ ਕੜੀ ਵਿੱਚ ਪਿੰਡ ਖੋਖਰ ਦੇ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ ਗਿਆ ਤੇ ਬੱਚਿਆਂ ਕੋਲੋਂ ਸਿੱਖ ਇਤਿਹਾਸ ਨਾਲ ਸੰਬੰਧਿਤ ਸਵਾਲ ਜਵਾਬ ਵੀ ਪੁੱਛੇ ਗਏ। ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ।
ਬਾਬਾ ਸੰਦੀਪ ਸਿੰਘ ਨੇ ਕਿਹਾ ਕਿ ਇਸ ਵੇਲੇ ਆਪਣੀ ਪਨੀਰੀ ਨੂੰ ਸਾਂਭਣ ਦੀ ਬਹੁਤ ਜਿਆਦਾ ਲੋੜ ਹੈ ਇਸ ਲਈ ਉਹ ਲਗਾਤਾਰ ਅਜਿਹੇ ਸਮਾਗਮ ਕਰਵਾਉਂਦੇ ਰਹਿਣਗੇ।