ਦਿਲਜੀਤ ਦੋਸਾਂਝ ਨੇ PM ਮੋਦੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 2 ਜਨਵਰੀ 2024 : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ, ਉਹ ਸੱਚਮੁੱਚ ਬਹੁਪੱਖੀ ਪ੍ਰਤਿਭਾ ਦੇ ਧਨੀ ਹਨ, ਉਨ੍ਹਾਂ ਵਿੱਚ ਪ੍ਰਤਿਭਾ ਅਤੇ ਪਰੰਪਰਾ ਦਾ ਸੁਮੇਲ ਹੈ। ਅਸੀਂ ਸੰਗੀਤ, ਸੱਭਿਆਚਾਰ ਅਤੇ ਹੋਰ ਬਹੁਤ ਕੁਝ ਨਾਲ ਜੁੜੇ ਹੋਏ ਹਾਂ।