ਕੈਨੇਡਾ: ਇੰਡੋ ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ ਦਾ ਮਹੀਨਾਵਾਰ ਕਵੀ ਦਰਬਾਰ
ਹਰਦਮ ਮਾਨ
ਸਰੀ, 2 ਜਨਵਰੀ 2025-ਇੰਡੋ ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਵੱਲੋਂ ਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਨੂੰ ਉਪਰਲੇ ਹਾਲ ਵਿਚ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਕੀਤੀ।
ਇਸ ਕਵੀ ਦਰਬਾਰ ਵਿਚ ਰਣਜੀਤ ਸਿੰਘ ਨਿੱਝਰ,ਪਲਵਿੰਦਰ ਸਿੰਘ ਰੰਧਾਵਾ, ਪ੍ਰਿਤਪਾਲ ਸਿੰਘ ਗਿੱਲ, ਦਰਸ਼ਨ ਸਿੰਘ ਸੰਘਾ, ਸੁਰਜੀਤ ਸਿੰਘ ਮਾਧੋਪੁਰੀ, ਪਵਿੱਤਰ ਕੌਰ ਬਰਾੜ, ਇੰਦਰਜੀਤ ਕੌਰ ਸਿੱਧੂ, ਜਗਜੀਤ ਸਿੰਘ ਸੇਖੋਂ, ਗੁਰਮੀਤ ਸਿੰਘ ਕਾਲਕਟ, ਗੁਰਚਰਨ ਸਿੰਘ ਬਰਾੜ, ਮਨਜੀਤ ਸਿੰਘ ਮੱਲ੍ਹਾ, ਦਵਿੰਦਰ ਕੌਰ ਜੋਹਲ, ਮਲੂਕ ਚੰਦ ਕਲੇਰ, ਬੇਅੰਤ ਸਿੰਘ ਢਿੱਲੋਂ, ਗੁਰਦਰਸ਼ਨ ਸਿੰਘ ਤਤਲਾ, ਸਵਰਨ ਸਿੰਘ ਚਾਹਲ, ਦਰਸ਼ਨ ਸਿੰਘ ਅਟਵਾਲ, ਠਾਣਾ ਸਿੰਘ ਖੋਸਾ, ਦਵਿੰਦਰ ਕੌਰ ਬਛਰਾ ਆਦਿ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਖੂਬ ਰੰਗ ਬ੍ਹੰਨਿਆਂ। ਕਵੀ ਦਰਬਾਰ ਦਾ ਸੰਚਾਲਨ ਹਰਚੰਦ ਸਿੰਘ ਗਿੱਲ ਨੇ ਬਾਖੂਬੀ ਕੀਤਾ।
ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਸਾਰੇ ਕਵੀਆਂ, ਸਰੋਤਿਆਂ ਅਤੇ ਵਿਸ਼ੇਸ਼ ਕਰ ਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਰੇ ਅਹੁਦੇਦਾਰਾਂ ਦਾ ਪ੍ਰੇਗਰਾਮ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਅਤੇ ਉਮੀਦ ਜ਼ਾਹਰ ਕੀਤੀ ਕਿ ਭਵਿੱਖ ਵਿਚ ਵੀ ਸਭਨਾਂ ਦਾ ਸਹਿਯੋਗ ਇਸੇ ਤਰ੍ਹਾ ਮਿਲਦਾ ਰਹੇਗਾ। ਇਸ ਮੌਕੇ ਕੁਲਦੀਪ ਸਿੰਘ ਮਸਰਾ ਨੇ ਚਾਹ ਪਕੌੜਿਆਂ ਨਾਲ਼ ਆਪਣੇ ਜਨਮ ਦਿਨ ਦੀ ਖੁਸ਼ੀ ਵਿਚ ਸਾਰਿਆਂ ਨਾਲ਼ ਸਾਂਝੀ ਕੀਤੀ।