← ਪਿਛੇ ਪਰਤੋ
ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲੇਗਾ ਬਾਗੀ ਧੜਾ ਅੰਮ੍ਰਿਤਸਰ, 2 ਜਨਵਰੀ, 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਲੈ ਕੇ ਬਾਗੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ। 2 ਦਸੰਬਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਲੋਕਾਂ ਵੱਲੋਂ ਦਿੱਤੇ ਅਸਤੀਫੇ ਤਿੰਨ ਦਿਨਾਂ ਵਿਚ ਪ੍ਰਵਾਨ ਦੇ ਹੁਕਮ ਦਿੱਤੇ ਗਏ ਸਨ। ਤਕਰੀਬਨ ਇਕ ਮਹੀਨਾ ਗੁਜਰਨ ਮਗਰੋਂ ਵੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਕੋਈ ਫੈਸਲਾ ਨਹੀਂ ਲਿਆ ਹੈ। ਅੱਜ ਬਾਗੀ ਧੜੇ ਦਾ ਵਫਦ 11 ਵਜੇ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇਗਾ ਤੇ ਆਪਣਾ ਮੰਗ ਪੱਤਰ ਸੌਂਪੇਗਾ। ਮੰਗ ਪੱਤਰ ਵਿਚ 2 ਦਸੰਬਰ ਨੂੰ ਦਿੱਤੇ ਹੁਕਮ ਨੂੰ ਲਾਗੂ ਕਰਵਾਉਣ ਦੀ ਮੰਗ ਕੀਤੀ ਜਾਵੇਗੀ।
Total Responses : 220