← ਪਿਛੇ ਪਰਤੋ
ਡੱਲੇਵਾਲ ਮਾਮਲੇ ’ਤੇ ਅੱਜ ਸੁਪਰੀਮ ਕੋਰਟ ’ਚ ਮੁੜ ਸੁਣਵਾਈ ਨਵੀਂ ਦਿੱਲੀ/ਖਨੌਰੀ, 2 ਜਨਵਰੀ, 2025: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 38ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਸ ਮਾਮਲੇ ’ਤੇ ਅੱਜ ਸੁਪਰੀਮ ਕੋਰਟ ਵਿਚ ਮੁੜ ਸੁਣਵਾਈ ਹੋਵੇਗੀ। ਇਸ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਤੇ ਡੀ ਜੀ ਪੀ ਵੀ ਵਰਚੁਅਲ ਤੌਰ ’ਤੇ ਅਦਾਲਤ ਵਿਚ ਹਾਜ਼ਰ ਰਹਿਣਗੇ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੋਇਆ ਹੈ ਕਿ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਇਆ ਜਾਵੇ ਪਰ ਡੱਲੇਵਾਲ ਵੱਲੋਂ ਇਲਾਜ ਦੀ ਕੋਈ ਸਹੂਲਤ ਲੈਣ ਤੋਂ ਨਾਂਹ ਕਰ ਦਿੱਤੀ ਹੈ।
Total Responses : 220