ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਲਈ ਕਰਮਚਾਰੀ ਦੀ 24 ਘੰਟੇ ਡਿਊਟੀ ਲਗਾਉਣ ਦੇ ਆਦੇਸ਼
ਫ਼ਾਜ਼ਿਲਕਾ,2 ਜਨਵਰੀ
ਜ਼ਿਲ੍ਹਾ ਮੈਜਿਸਟ੍ਰੇਟ ਫਾਜਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾਂ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹੇ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੀ ਹਾਂ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਈ ਜਾਵੇ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਇਹ ਹੁਕਮ ਜ਼ਿਲ੍ਹੇ ਅੰਦਰ 28 ਫਰਵਰੀ 2025 ਤੱਕ ਲਾਗੂ ਰਹੇਗਾ।
ਹੁਕਮਾਂ ਵਿੱਚ ਕਿਹਾ ਕਿ ਅਕਸਰ ਹੀ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅਣਅਧਿਕਾਰਤ ਤੌਰ ’ਤੇ ਵੱਖ-ਵੱਖ ਸਰਕਾਰੀ ਇਮਾਰਤਾਂ, ਜਿਸ ਵਿੱਚ ਪਾਣੀ ਦੀਆਂ ਟੈਂਕੀਆਂ ਵੀ ਸ਼ਾਮਲ ਹਨ ਦੇ ਉੱਪਰ ਚੱੜ੍ਹ ਕੇ ਆਤਮਦਾਹ ਦੀ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਹਾਲਾਤਾਂ ਨੂੰ ਨਜਿੱਠਣ ਲਈ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਸਰਕਾਰੀ ਇਮਾਰਤਾਂ ਅਤੇ ਟੈਂਕੀਆਂ ਉੱਪਰ ਚੜ੍ਹਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਰੋਸ਼ ਪ੍ਰਦਰਸ਼ਨ ਨੂੰ ਰੋਕਿਆ ਜਾਣਾ ਜ਼ਰੂਰੀ ਹੈ। ਇਨ੍ਹਾਂ ਹੁਕਮਾਂ ਦੀ ਉਲਘੰਨਾ ਕਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਦੇ ਪੁਲਿਸ ਮੁੱਖੀ ਦੀ ਜਿਮੇਵਾਰੀ ਫਿਕਸ ਕੀਤੀ ਜਾਵੇਗੀ।