ਪ੍ਰੀ-ਨਰਸਰੀ ਅਤੇ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਹੋਣੀ ਜ਼ਰੂਰੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਰੋਹਿਤ ਗੁਪਤਾ
ਗੁਰਦਾਸਪੁਰ, 2 ਜਨਵਰੀ 2025 : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ, ਸ੍ਰੀਮਤੀ ਜਸਮੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਪ੍ਰੀ-ਨਰਸਰੀ ਅਤੇ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਨਿੱਜੀ ਸੰਸਥਾਨ, ਜੋ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਲਈ ਮੁੱਢਲੀ ਬਾਲ ਦੇਖ ਭਾਲ ਅਤੇ ਸਿੱਖਿਆ (ਪਲੇਅ ਵੇਅ ਸਕੂਲ) ਦੇ ਖੇਤਰ ਵਿਚ ਕੰਮ ਕਰ ਰਹੇ ਹਨ ਜਾਂ ਕੰਮ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪ੍ਰੀ-ਨਰਸਰੀ ਅਤੇ ਪਲੇਅ ਵੇਅ ਸਕੂਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਏ ਵਿੱਚ ਕਮਰਾ ਨੰਬਰ 220 ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਵਿੱਚ ਤੁਰੰਤ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ ਵਿਖੇ ਜਾਂ ਇਨ੍ਹਾਂ ਨੰਬਰਾਂ 9646688099, 8054710009 'ਤੇ ਸੰਪਰਕ ਕੀਤਾ ਜਾ ਸਕਦਾ ਹੈ।