ਅਗਨੀਵੀਰ ਫੌਜ ਦੀ ਭਰਤੀ ਲਈ ਨੌਜਵਾਨਾਂ ਵਾਸਤੇ ਆਨਲਾਈਨ ਅਪਲਾਈ ਕਰਨ ਦਾ ਮੌਕਾ
ਫਾਜਿਲਕਾ 2 ਜਨਵਰੀ
ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਏਆਰਓ ਫਿਰੋਜ਼ਪੁਰ ਦੀ ਟੀਮ ਵੱਲੋ ਸੈਮੀਨਾਰ ਕੀਤਾ ਗਿਆ ਜਿਸ ਵਿੱਚ ਸਾਲ 2025 ਵਿੱਚ ਅਗਨੀਵੀਰ ਫੌਜ਼ ਦੀ ਭਰਤੀ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਤੇ ਪਹਿਲੇ ਹਫਤੇ ਖੁੱਲ ਜਾਵੇਗਾ ਅਤੇ ਕੰਪਿਊਟਰ ਬੇਸਿਸ ਲਿਖਤੀ ਪੇਪਰ ਮਾਰਚ 2025 ਵਿੱਚ ਹੋਣ ਦੀ ਸੰਭਾਵਨਾ ਹੈ ।
ਕੈਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਫਾਜਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨ ਲਾਈਨ www.joinindianarmy.nic.in ਤੇ ਰਿਜਸਟਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਲੈਣ ਲਈ ਰਿਪੋਰਟ ਕਰਨ ।
ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ' ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣ ਦਾ ਸਾ। ਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 9:00 ਵਜੇ ਹੋਵੇਗਾ।
ਯੁਵਕ ਦੀ ਉਮਰ 17 ½ ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੈਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ 78891-75575, 98777-12697 ਅਤੇ 78888-48823 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।