DC ਡਾ. ਪ੍ਰੀਤੀ ਯਾਦਵ ਨੇ ਰੈਣ ਬਸੇਰੇ ਦਾ ਲਿਆ ਜਾਇਜ਼ਾ
ਲੋੜਵੰਦਾਂ ਲਈ ਜ਼ਿਲ੍ਹੇ 'ਚ ਰੈਣ ਬਸੇਰੇ ਉਪਲਬੱਧ : ਡਾ. ਪ੍ਰੀਤੀ ਯਾਦਵ
-ਕਿਹਾ, ਠੰਢ ਤੋਂ ਬਚਾਅ ਲਈ ਲੋੜਵੰਦ ਲੋਕ ਰਾਤ ਰਹਿਣ ਲਈ ਰੈਣ ਬਸਰਿਆਂ ਦੀ ਵਰਤੋਂ ਕਰਨ
ਪਟਿਆਲਾ, 2 ਜਨਵਰੀ 2024: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ੍ਰੀ ਦੂਖਨਿਵਾਰਨ ਸਾਹਿਬ ਨੇੜੇ ਬਣੇ ਰੈਣ ਬਸੇਰੇ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਅੰਦਰ ਲੋੜਵੰਦਾਂ ਲਈ ਰੈਣ ਬਸੇਰੇ ਬਣਾਏ ਹਨ, ਜਿੱਥੇ ਠੰਢ ਦੇ ਇਸ ਮੌਸਮ ਵਿੱਚ ਸੜਕਾਂ ਕਿਨਾਰੇ ਰਾਤਾਂ ਗੁਜ਼ਾਰਨ ਵਾਲੇ ਬੇਘਰੇ ਤੇ ਲੋੜਵੰਦ ਲੋਕਾਂ ਨੂੰ ਰਾਤ ਸਮੇਂ ਸੌਣ ਲਈ ਬਿਸਤਰਾ ਤੇ ਸਿਰ 'ਤੇ ਛੱਤ ਸਮੇਤ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਰੈਣ ਬਸੇਰੇ ਵਿੱਚ ਰਹਿ ਰਹੇ ਲੋਕਾਂ ਨੂੰ ਕੰਬਲ ਵੰਡੇ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਤਿੰਨ ਰੈਣ ਬਸੇਰੇ ਬਣਾਏ ਗਏ ਹਨ, ਜਿਸ ਵਿੱਚ ਇਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨੇੜੇ ਖੰਡਾ ਚੌਕ ਨੇੜੇ ਰੈਣ ਬਸੇਰਾ ਬਣਾਇਆ ਗਿਆ ਹੈ। ਦੂਸਰਾ ਸ੍ਰੀ ਕਾਲੀ ਦੇਵੀ ਮੰਦਰ ਦੇ ਨੇੜੇ ਰੈਣ ਬਸੇਰਾ ਹੈ ਤੇ ਤੀਜਾ ਪੁਰਾਣੇ ਬੱਸ ਅੱਡੇ ਕੋਲ ਰੈਣ ਬਸੇਰਾ ਬਣਿਆ ਹੋਇਆ ਹੈ। ਜਿਨ੍ਹਾਂ ਵਿੱਚ ਸਾਰੀਆਂ ਬੁਨਿਆਂਦੀ ਸਹੂਲਤਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੁਯੰਕਤ ਕਮਿਸ਼ਨਰ ਨਗਰ ਨਿਗਮ ਬਬਨਦੀਪ ਸਿੰਘ ਤੇ ਰੈਡ ਕਰਾਸ ਦੇ ਸਕੱਤਰ ਪ੍ਰਿਤਪਾਲ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਜ਼ਿਲ੍ਹੇ ਅੰਦਰ ਵੱਖ ਵੱਖ ਸ਼ਹਿਰਾਂ ਵਿੱਚ ਰੈਣ ਬਸੇਰੇ ਵੀ ਬਣਾਏ ਗਏ ਹਨ, ਜਿਸ ਤਰ੍ਹਾਂ ਰਾਜਪੁਰਾ ਵਿਖੇ ਟਾਊਨ ਹਾਲ ਵਿੱਚ ਰੈਣ ਬਸੇਰਾ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਹਰਇੰਦਰ ਸਿੰਘ ਫੋਨ ਨੰਬਰ 98761-90921 ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ। ਸਮਾਣਾ ਵਿਖੇ ਨੇੜੇ ਸੀਨੀਅਰ ਸਿਟੀਜ਼ਨ ਹੋਮ ਵਿਖੇ ਬਣਾਇਆ ਗਿਆ ਹੈ, ਜਿੱਥੇ ਸੈਨੇਟਰੀ ਇੰਸਪੈਕਟਰ ਹਰਵਿੰਦਰ ਕੁਮਾਰ, ਫੋਨ 96460-64512 ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ।
ਜਦਕਿ ਨਗਰ ਕੌਂਸਲ ਸਨੌਰ ਵਿਖੇ ਰੈਣ ਬਸੇਰਾ ਕਮੇਟੀ ਦਫ਼ਤਰ ਵਿਖੇ ਬਣਾਇਆ ਗਿਆ ਹੈ, ਜਿਥੇ ਕੁਲਦੀਪ ਸਿੰਘ ਫੋਨ ਨੰਬਰ 99884-42919 ਨੂੰ ਨੋਡਲ ਲਗਾਇਆ ਗਿਆ ਹੈ, ਨਗਰ ਪੰਚਾਇਤ ਘੱਗਾ ਵਿਖੇ ਨਾਇਟ ਸ਼ੈਲਟਰ ਦਾ ਨੋਡਲ ਗੁਰਮੇਲ ਸਿੰਘ ਫੋਨ ਨੰਬਰ 98888-07090 ਲਗਾਇਆ ਹੈ, ਇਸੇ ਤਰ੍ਹਾਂ ਭਾਦਸੋਂ ਦੀ ਵਾਰਡ ਨੰਬਰ 8 ਵਿਖੇ ਅਨਾਇਬ ਸਿੰਘ ਫੋਨ ਨੰਬਰ 98885-18242 ਨਾਇਟ ਸ਼ੈਲਟਰ ਦਾ ਨੋਡਲ ਲਗਾਇਆ ਹੈ। ਇਸੇ ਤਰ੍ਹਾਂ ਘਨੌਰ ਵਿਖੇ ਨਾਇਟ ਸ਼ੈਲਟਰ ਬਣਾ ਕੇ ਪ੍ਰਿਤਪਾਲ ਸ਼ਰਮਾ ਫੋਨ ਨੰਬਰ 88377-96063 ਨੂੰ ਨੋਡਲ ਅਫ਼ਸਰ ਲਾਇਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ ਵੱਖ ਸ਼ਹਿਰਾਂ ਵਿੱਚ ਬਣੇ ਰੈਣ ਬਸੇਰਿਆਂ ਵਿਖੇ ਨਹਾਉਣ ਲਈ ਗਰਮ ਪਾਣੀ, ਫਸਟ ਏਡ ਕਿਟ, ਸਾਫ਼-ਸੁਥਰੇ ਬਿਸਤਰੇ, ਸੀ.ਸੀ.ਟੀ.ਵੀ. ਕੈਮਰੇ, ਆਰ.ਓ ਪਾਣੀ, ਸਾਫ਼ ਸਫਾਈ, ਟੁਲਾਇਟ ਤੋਂ ਇਲਾਵਾ ਸੁਰੱਖਿਆ ਦਾ ਵੀ ਇੰਤਜਾਮ ਹੈ।