ਡੇਅਰੀ ਵਿਕਾਸ ਵਿਭਾਗ ਨੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 03 ਜਨਵਰੀ 2025 - ਪੰਜਾਬ ਡੇਅਰੀ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਖਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਅੱਜ ਬਲਾਕ ਪਿੰਡ ਅਰਜਨਪੁਰ ਗੁੰਝੀਆਂ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸੂਆਂ ਦੀਆਂ ਬਿਮਾਰੀਆਂ,ਇਹਨਾਂ ਦੇ ਇਲਾਜ ਅਤੇ ਹਰੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡੇਅਰੀ ਵਿਕਾਸ ਵਿਭਾਗ ਵੱਲੋਂ ਪਸੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ।
ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ, ਡਾ. ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ, ਬਲਕਾਰ ਸਿੰਘ ਮਿਲਕਫੈੱਡ, ਕਮਲ ਕਿਸ਼ੋਰ ਅਦਵੰਤਾ ਕੰਪਨੀ, ਬਰਜਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ, ਮਿਸ ਅੰਨੂ ਡੇਅਰੀ ਵਿਕਾਸ ਇੰਸਪੈਕਟਰ, ਅਨਾਮਿਕਾ ਸ਼ਰਮਾਂ ਅਤੇ ਸਰਪੰਚ ਹਰਵੰਤ ਕੌਰ ਅਤੇ ਠੇਕੇਦਾਰ ਸਾਬੀ ਸਮੇਤ ਵੱਡੀ ਗਿਣਤੀ ਵਿੱਚ ਅਗਾਂਹਵਧੂ ਕਿਸਾਨ ਦੁੱਧ ਉਤਪਾਦਕ ਵੀ ਹਾਜ਼ਰ ਸਨ।