← ਪਿਛੇ ਪਰਤੋ
ਡੱਲੇਵਾਲ ਅੱਜ ਖਨੌਰੀ ਸਰਹੱਦ 'ਤੇ ਕਰਨਗੇ ਸੰਬੋਧਨ: ਕਿਸਾਨ ਮਹਾਂਪੰਚਾਇਤ ਵੀ ਹੋਵੇਗੀ
ਪਟਿਆਲਾ : ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ 'ਤੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਡੱਲੇਵਾਲ ਵੀ ਸਟੇਜ 'ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ 'ਚ ਹਾਈ ਅਲਰਟ 'ਤੇ ਪਾ ਦਿੱਤਾ ਹੈ। ਬੀਐਨਐਸ ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਜ਼ਿਲ੍ਹੇ ਵਿੱਚ ਲਾਗੂ ਕੀਤੀ ਗਈ ਹੈ। ਸਰਹੱਦ 'ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਇੱਥੇ 21 ਡੀ.ਐਸ.ਪੀਜ਼ ਵੀ ਡਿਊਟੀ 'ਤੇ ਹੋਣਗੇ। ਹਰਿਆਣਾ ਪੁਲਿਸ ਨੇ ਨਰਵਾਣਾ ਤੋਂ ਪੰਜਾਬ ਵਾਇਆ ਗੜ੍ਹੀ ਨੂੰ ਜਾਣ ਵਾਲਾ ਰਸਤਾ ਵੀ ਬੰਦ ਕਰ ਦਿੱਤਾ ਹੈ। ਮਹਾਪੰਚਾਇਤ ਤੋਂ ਬਾਅਦ ਦਿੱਲੀ ਵੱਲ ਮਾਰਚ ਕਰਨ ਦੀਆਂ ਕੋਸ਼ਿਸ਼ਾਂ 'ਤੇ ਵੀ ਪੁਲਿਸ ਨਜ਼ਰ ਰੱਖ ਰਹੀ ਹੈ।
Total Responses : 267