ਸੁਖਜਿੰਦਰ ਰੰਧਾਵਾ ਨੇ ਦਿੱਲੀ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਜੁਮਲਿਆਂ ਤੋਂ ਬਚਣ ਦੀ ਕੀਤੀ ਅਪੀਲ
ਡੇਰਾ ਬਾਬਾ ਨਾਨਕ, 4 ਜਨਵਰੀ 2025 - ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਦਿੱਲੀ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਜੁਮਲਿਆਂ ਤੋਂ ਸਾਵਧਾਨ ਰਹਿਣ । ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਤੋਂ 2.5 ਸਾਲ ਪਹਿਲਾਂ ਇਸੇ ਅਰਵਿੰਦ ਕੇਜਰੀਵਾਲ ਨੇ ਸਾਡੇ ਪੰਜਾਬ ਦੀਆਂ ਮਾਵਾਂ - ਭੈਣਾਂ ਨੂੰ 1000/- ਪ੍ਰਤੀ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ,ਜਿਹੜੀ ਕਿ ਅੱਜ ਤੱਕ ਪੂਰੀ ਨਹੀਂ ਹੋਈ ਤੇ ਇਹ ਗਰੰਟੀ ਪੰਜਾਬ ਦੀਆਂ ਮਾਵਾ, ਭੈਣਾਂ ਲਈ ਝੂਠੀ ਸਾਬਤ ਹੋਈ।
ਹੁਣ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਦੀਆਂ ਮਾਵਾਂ, ਭੈਣਾਂ ਨੂੰ ਝੂਠ ਬੋਲ ਕੇ ਵੋਟਾਂ ਬਟੋਰਨਾ ਚਾਹੁੰਦਾ ਹੈ ਪੰਜਾਬ ਦੀਆਂ ਮਹਿਲਾਵਾਂ ਨਾਲ ਹੋਏ ਧੋਖੇ ਖਿਲਾਫ ਅੱਜ ਦਿੱਲੀ ਦੇ ਵਿਜੇ ਚੌਂਕ ਵਿੱਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਨਾਲ ਹੋਏ ਧੋਖੇ ਸਬੰਧੀ ਦਿੱਲੀ ਦੀ ਜਨਤਾ ਨੂੰ ਦੱਸਦੇ ਹੋਏ ,, ਆਮ ਆਦਮੀ ਪਾਰਟੀ ਦੇ ਜੁਮਲਿਆਂ ਤੋਂ ਬੱਚਣ ਦੀ ਅਪੀਲ ਕੀਤੀ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।