ਸਕੱਤਰੇਤ ਵਿਖੇ ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਭਾਈ ਲਖਵਿੰਦਰ ਸਿੰਘ ਨੂੰ ਦਿੱਤਾ ਸਨਮਾਨ ਪੱਤਰ
ਚੰਡੀਗੜ੍ਹ, 4 ਜਨਵਰੀ 2025 - ਪੰਜਾਬ ਸਿਵਲ ਸਕੱਤਰੇਤ ਵਿਖੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਾਰੀਆਂ ਮੁਲਾਜਮ ਜਥੇਬੰਦੀਆਂ ਦੇ ਸਹਿਯੋਗ ਨਾਲ ਨਵੇਂ ਸਾਲ ਅਤੇ ਗੁਰਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਸਮਾਪਤੀ ਮੌਕੇ ਬੀਬੀ ਗੁਰਪ੍ਰੀਤ ਕੌਰ ਸਪਰਾ, ਆਈ.ਏ.ਐਸ., ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਇੱਛਾ ਪ੍ਰਗਟ ਕਰਨ ਤੇ ਭਾਈ ਲਖਵਿੰਦਰ ਸਿੰਘ ਵੱਲੋਂ ਸ੍ਰੀ ਆਨੰਦ ਸਾਹਿਬ ਦਾ ਪਾਠ ਰਾਮਕਲੀ ਰਾਗ ਵਿੱਚ ਆਨੰਦ ਸਾਹਿਬ ਗਾਇਨ ਕੀਤਾ ਗਿਆ।
ਇਸ ਸਮਾਗਮ ਵਿੱਚ ਸ਼੍ਰੀ ਕੇ.ਏ.ਪੀ.ਸਿਨਹਾ, ਆਈ.ਏ.ਐਸ., ਮੁੱਖ ਸਕੱਤਰ, ਪੰਜਾਬ, ਸ਼੍ਰੀ ਅਨੁਰਾਮ ਵਰਮਾ, ਆਈ.ਏ.ਐਸ., ਵਧੀਕ ਮੁੱਖ ਸਕੱਤਰ, ਮਾਲ ਵਿਭਾਗ, ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਆਈ.ਏ.ਐਸ., ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ, ਮੈਡਮ ਬਲਦੀਪ ਕੌਰ, ਆਈ.ਏ.ਐਸ ਅਤੇ ਸ੍ਰੀ ਤੇਜਦੀਪ ਸਿੰਘ ਸੈਣੀ, ਪੀ.ਸੀ.ਐਸ., ਸੰਯੁਕਤ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਸਮੇਤ ਹੋਰ ਬਹੁਤ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਾਜ਼ਰੀ ਭਰੀ।
ਸ੍ਰੀ ਕੇ.ਏ.ਪੀ.ਸਿਨਹਾ, ਆਈ.ਏ.ਐਸ., ਮੁੱਖ ਸਕੱਤਰ, ਪੰਜਾਬ ਵੱਲੋਂ ਰਾਗੀ ਸਿੰਘ ਭਾਈ ਲਖਵਿੰਦਰ ਸਿੰਘ ਚੰਡੀਗੜ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸਕੱਤਰੇਤ ਸਾਹਿਤ ਸਭਾ ਦੀ ਤਰਫੋਂ ਸਨਮਾਨ ਪੱਤਰ ਭੇਂਟ ਕੀਤਾ ਗਿਆ। ਪਰਸਨਲ ਸਟਾਫ਼ ਅਤੇ ਸਾਹਿਤ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੇ ਦਸਮ ਪਾਤਸ਼ਾਹ ਨੂੰ ਸਮਰਪਿਤ ਚਮਕੌਰ ਦੀ ਜੰਗ ਦਾ ਕਾਵਿ ਪ੍ਰਸੰਗ ਸੰਗਤਾਂ ਨੂੰ ਸੁਣਾਇਆ।
ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਚੈਨ ਖਹਿਰਾ ਅਤੇ ਉਨ੍ਹਾਂ ਦੇ ਨਾਲ ਪਰਮਦੀਪ ਭਬਾਤ, ਮਨਜੀਤ ਰੰਧਾਵਾ, ਮਲਕੀਤ ਔਜਲਾ, ਕੁਲਵੰਤ ਸਿੰਘ, ਸ਼ੁਸ਼ੀਲ ਕੁਮਾਰ ਫੌਜੀ, ਅਲਕਾ ਚੋਪੜਾ, ਜਸਬੀਰ ਕੌਰ, ਸ਼ੁਦੇਸ਼ ਕੁਮਾਰੀ, ਦਵਿੰਦਰ ਜੁਗਨੀ, ਭੁਪਿੰਦਰ ਝੱਜ, ਸਾਹਿਲ ਸ਼ਰਮਾਂ, ਇੰਦਰਪ੍ਰੀਤ ਭੰਗੂ, ਸਾਹਿਲ ਸ਼ਰਮਾਂ, ਮਿਥੁਨ ਚਾਵਲਾ, ਜਸਪ੍ਰੀਤ ਰੰਧਾਵਾ, ਬਲਰਾਜ ਸਿੰਘ ਦਾਊਂ, ਬਜਰੰਗ ਯਾਦਵ ਅਤੇ ਹੁਰ ਬਹੁਤ ਸਾਰੇ ਅਧਿਕਾਰੀ ਤੇ ਕਰਮਚਾਰੀ ਹਾਜਰ ਹੋਏ। ਸਮਾਗਮ ਦੀ ਸਮਾਪਤੀ ਤੇ ਗੁਰੂ ਲੰਗਰ ਵਰਤਾਇਆ ਗਿਆ।