ਸੰਪਰਕ ਮੁਹਿੰਮ ਤਹਿਤ ਲੋਕਾਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਸੁਣੀਆਂ ਗਈਆਂ
ਹਰਜਿੰਦਰ ਸਿੰਘ ਭੱਟੀ
- ਡੀ ਐਸ ਪੀ ਕਰਨੈਲ ਸਿੰਘ ਨੇ ਮੁਹਿੰਮ ਨੂੰ ਲੋਕਾਂ ਤੇ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦਾ ਮਾਧਿਅਮ ਦੱਸਿਆ
ਡੇਰਾਬੱਸੀ, 4 ਜਨਵਰੀ, 2025: ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ.ਨਗਰ, ਦੀਪਕ ਪਾਰਿਕ ਵੱਲੋ ਪੰਜਾਬ ਪੁਲਿਸ ਪ੍ਰੋਜੈਕਟ ਸੰਪਰਕ, ਦੇ ਹਿੱਸੇ ਵੱਜੋਂ ਚਲਾਈ ਗਈ ਮੁਹਿਮ ਤਹਿਤ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਟੈ੍ਫਿਕ ਵੱਲੋ ਰਵੀਦਾਸ ਭਵਨ /, ਵਾਰਡ ਨੰਬਰ 19, ਮੁਹੱਲਾ ਪਹਾੜੀ ਗੇਟ ਅਤੇ ਸੈਣੀਆਂ, ਡੇਰਾਬੱਸੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਸਾਇਟੀ ਤੇ ਇਲਾਕਾ ਵਾਸੀਆਂ ਨੂੰ ਜਨਤਕ ਸ਼ਿਕਾਇਤਾਂ ਦੀ ਆਵਾਜ ਉਠਾਉਣ, ਸਥਾਨਕ ਚਿੰਤਾਵਾਂ ਦਾ ਹੱਲ ਕਰਨ ਲਈ ਪੁਲਿਸ ਅਤੇ ਨਾਗਰਿਕਾਂ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਸਾਈਬਰ ਕ੍ਰਾਇਮ ਕੇਸਾਂ ਅਤੇ ਟੈ੍ਰਫਿਕ ਨਿਯਮਾਂ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਲੋਕਾਂ ਨੂੰ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਦਿਓ ਅਤੇ ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਦਾ ਹੈ ਤਾਂ ਉਸਦੇ ਮਾਪਿਆ ਨੂੰ 3 ਸਾਲ ਦੀ ਕੈਦ, 25 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ, ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ। ਇਸਦੇ ਨਾਲ ਹੀ ਲੋਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ ਫ਼ਰਿਸ਼ਤੇ (Scheme for Grant of Award to the Good Samaritan) ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਸੀਂ ਆਪਣੀ ਕੋਈ ਫਲੈਟ ਜਾਂ ਮਕਾਨ ਕਿਰਾਏ ਤੇ ਦਿੱਤਾ ਹੋਇਆ ਹੈ ਤਾਂ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਓ।
ਇਸ ਮੌਕੇ ਤੇ ਵਾਰਡ ਨੰਬਰ 19, ਮੁਹੱਲਾ ਪਹਾੜੀ ਗੇਟ ਅਤੇ ਸੈਣੀਆਂ, ਡੇਰਾਬੱਸੀ ਦੇ ਦਵਿੰਦਰ ਸੈਣੀ ਬਲਾਕ ਪ੍ਰਧਾਨ ਡੇਰਾਬੱਸੀ, ਕੁਸ਼ਲ ਸੈਣੀ, ਮੇਵਾ ਸਿੰਘ, ਹਰਜਿੰਦਰ ਸਿੰਘ, ਸੱਤਪਾਲ ਮਾਸਟਰ, ਗੁਰਮੇਲ ਸੈਣੀ, ਜਸਬੀਰ ਸੈਣੀ, ਗੁਰਪ੍ਰੀਤ, ਰਾਮ ਚੰਦਰ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਭਾਸ਼ ਅਰੋੜਾ, ਬਲਦੇਵ ਬੰਸੀ ਲਾਲ, ਗੁਰਪ੍ਰੀਤ ਸਿੰਘ, ਮਾਸਟਰ ਫੂਲ ਸਿੰਘ, ਵਰਿੰਦਰ ਸਿੰਘ, ਪ੍ਰਦੀਪ ਅਤੇ ਹੋਰ ਮੋਹਤਬਰ ਵਿਅਕਤੀਆ ਨੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਇਸ ਮੁਹਿੰਮ ਦਾ ਅਤੇ ਡੀ .ਐਸ .ਪੀ (ਟ੍ਰੈਫਿਕ) ਦਾ ਇਹ ਜਨਤਕ ਮੀਟਿੰਗ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਐਸ .ਐਸ .ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜੋ ਜਨਤਕ ਮੀਟਿੰਗਾਂ ਕਰਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣ ਕੇ ਉਹਨਾਂ ਦਾ ਨਿਪਟਾਰਾ ਕਰਨ ਸਬੰਧੀ ਜੋ ਮੁਹਿਮ ਚਲਾਈ ਗਈ ਹੈ, ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟੈ੍ਫਿਕ ਨੇ ਅੰਤ ਵਿੱਚ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੀਆਂ ਦੁੱਖ-ਤਕਲੀਫਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾਵੇਗਾ।