ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ 3 ਸਿੱਖ ਚਿਹਰੇ ਸ਼ਾਮਿਲ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 4 ਜਨਵਰੀ, 2025: ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਪਹਿਲੇ 29 ਉਮੀਦਵਾਰਾਂ ਵਿੱਚੋਂ ਤਿੰਨ ਸਿੱਖ ਉਮੀਦਵਾਰ ਹਨ। ਭਗਵਾ ਪਾਰਟੀ ਨੇ ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ, ਜੰਗਪੁਰਾ ਤੋਂ ਤਰਵਿੰਦਰ ਸਿੰਘ ਮਰਵਾਹ ਅਤੇ ਗਾਂਧੀ ਨਗਰ ਤੋਂ ਅਰਵਿੰਦਰ ਸਿੰਘ ਲਵਲੀ ਨੂੰ ਉਮੀਦਵਾਰ ਬਣਾਇਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ 29 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।
https://drive.google.com/file/d/12kuprfaa9HM4utKWFrog0sXYREL86cay/view?usp=sharing