ਜੋਗਿੰਦਰ ਸਿੰਘ ਉਗਰਾਹਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ
ਕਮਲਜੀਤ ਸਿੰਘ
ਬਰਨਾਲਾ, 5 ਜਨਵਰੀ 2025 ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ, ਜਿਨਾਂ ਦਾ ਐਕਸੀਡੈਂਟ ਹੋ ਗਿਆ ਸੀ ਦੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਤਿੰਨ ਕਿਸਾਨ ਔਰਤਾਂ ਦੀ ਮੌਤ ਹੋ ਗਈ ਹੈ, ਜੋ ਕਿ ਬਹੁਤ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕ ਕਿਸਾਨ ਔਰਤਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਵੇ ਅਤੇ ਸਾਰੇ ਜ਼ਖਮੀਆਂ ਦਾ ਇਲਾਜ ਕਰੇ।
ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਹੋਰ ਆਗੂਆਂ ਨੇ ਦੱਸਿਆ ਕਿ ਹਰਿਆਣਾ ਦੇ ਟੋਹਾਣਾ ਵਿੱਚ ਕਿਸਾਨ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਿੱਸਾ ਲੈਣ ਲਈ ਆ ਰਹੀ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਿਸਾਨ ਸੰਘਰਸ਼ ਨਾਲ ਜੁੜੀਆਂ ਤਿੰਨ ਔਰਤਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਜਦੋਂਕਿ ਇਸ ਘਟਨਾ ਵਿੱਚ ਕਈ ਹੋਰ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਪੰਜ-ਛੇ ਕਿਸਾਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਘਟਨਾ ਵਿੱਚ ਮਰਨ ਵਾਲਿਆਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਵੇ ਜਦਕਿ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।