ਨਾਕੇਬੰਦੀ ਦੌਰਾਨ ਕਾਰ ਵਿਚ ਸਵਾਰ ਤਿੰਨ ਨਸ਼ਾ ਤਸਕਰ ਕਾਬੂ
- 100 ਗ੍ਰਾਮ ਹੈਰੋਇਨ ਬਰਾਮਦ
ਪੁਨੀਤ ਅਰੋੜਾ
ਨਕੋਦਰ, 5 ਜਨਵਰੀ 2025 - ਮਹਿਤਪੁਰ ਦੇ ਥਾਣਾ ਮੁਖੀ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਪੁਲਿਸ ਪਾਰਟੀ ਵੱਲੋਂ ਨਾਕੇਬੰਦੀ ਦੌਰਾਨ ਜੋਗਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਕਪੂਰਥਲਾ, ਅਜੇ ਸਿੰਘ ਪੁੱਤਰ ਰੇਸ਼ਮ ਸਿੰਘ ਅਤੇ ਸਰਬਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਲਾਟੀਆ ਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੂੰ ਕਾਬੂ ਕੀਤਾ ਜਿਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜੋਗਾ ਸਿੰਘ ਪੁੱਤਰ ਚੰਨਣ ਸਿੰਘ ਦੇ ਉਤੇ ਪਹਿਲਾਂ ਵੀ ਨਸ਼ਾ ਤਸਕਰੀ ਕਰਨ ਦੇ ਆਰੋਪ ਵਿਚ ਮਾਮਲਾ ਦਰਜ ਹੈ ਅਤੇ ਹੁਣ ਇਹਨਾਂ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਹਨਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿਥੋਂ ਹੈਰੋਇਨ ਲੈਕੇ ਆਉਂਦੇ ਹਨ ਅਤੇ ਕਿਥੇ ਕਿਥੇ ਸਪਲਾਈ ਕਰਦੇ ਹਨ।