ਪੰਜਾਬ ‘ਚ ਭਲਕੇ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੈਂਕ ਤੇ ਵਪਾਰਕ ਅਦਾਰੇ ਵੀ ਰਹਿਣਗੇ ਬੰਦ
ਰਵੀ ਜੱਖੂ
ਚੰਡੀਗੜ੍ਹ, 5 ਜਨਵਰੀ 2025 - ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ-ਕਾਲਜ ਵਪਾਰਕ ਅਦਾਰਿਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।