ਸ਼ਰਾਰਤੀ ਅਨਸਰ ਨੇ ਮਾਤਾ ਰਾਣੀ ਦੀ ਮੂਰਤੀ ਨੂੰ ਕੀਤਾ ਖੰਡਤ, ਹਿੰਦੂ ਭਾਈਚਾਰੇ 'ਚ ਰੋਸ
ਰੋਹਿਤ ਗੁਪਤਾ
ਗੁਰਦਾਸਪੁਰ, 5 ਜਨਵਰੀ 2025 - ਦੀਨਾਨਗਰ ਦੇ ਬੱਸ ਸਟੈਂਡ ਦੇ ਨੇੜੇ ਬੋਹੜ ਦੇ ਦਰੱਖਤ ਹੇਠਾਂ ਸਥਿਤ ਮਾਤਾ ਰਾਣੀ ਦੇ ਮੰਦਰ ਦਾ ਬੀਤੀ ਰਾਤ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਪਹਿਲਾਂ ਦਰਵਾਜੇ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਅੰਦਰ ਰੱਖੀ ਮਾਤਾ ਰਾਣੀ ਦੀ ਮੂਰਤੀ ਨੂੰ ਖੰਡਤ ਕੀਤਾ ਗਿਆ ਜਿਸ ਨੂੰ ਲੈ ਕੇ ਸਮੂਹ ਹਿੰਦੂ ਭਾਈਚਾਰੇ ਵਿੱਚ ਰੋਸ ਦੇਖਿਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਬਾਲ ਠਾਕਰੇ ਦੀਨਾਨਗਰ ਦੇ ਪ੍ਰਧਾਨ ਅਜੇ ਕੁਮਾਰ ਨੇ ਦੱਸਿਆ ਕਿ ਪਹਿਲਾ ਪੱਥਰ ਮਾਰ ਕੇ ਸ਼ੀਸ਼ਾ ਤੋੜਿਆ ਗਿਆ ਫਿਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਮਾਤਾ ਰਾਣੀ ਦੀ ਮੂਰਤੀ ਨੂੰ ਖੰਡਿਤ ਕੀਤਾ ਗਿਆ ਹੈ।ਪੁਲਿਸ ਵੱਲੋਂ ਨਜਦੀਕ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਉਧਰ ਇਸ ਸਬੰਧੀ ਜਦ ਥਾਣਾ ਮੁਖੀ ਦੀਨਾਨਗਰ ਮੇਜਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਸ਼ਹਿਰ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਜਲਦ ਹੀ ਇਸ ਘਟਨਾ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।