ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਜੇ ਖ਼ਾਲਿਸਤਾਨ ਦੀ ਹਮਾਇਤ ਕਰਦੀ ਹੈ ਤਾਂ ਅਸੀਂ ਉਨ੍ਹਾਂ ਨਾਲ ਹਾਂ : ਸਿਮਰਨਜੀਤ ਮਾਨ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ । ਇਸ ਤੋਂ ਬਾਅਦ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ ਪਿਛਲੇ 40 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠ ਕੇ ਮਰਨ ਵਰਤ ਤੇ ਬੈਠੇ ਹੋਏ ਹਨ, ਉਨਾਂ ਦੇ ਸੰਘਰਸ਼ ਨੂੰ ਅਸੀਂ ਸਲਾਮ ਕਰਦੇ ਹਾਂ ।
ਉਹਨਾਂ ਨੇ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੀ ਗੱਲ ਜਰੂਰ ਸੁਣਨ ਅਤੇ ਸਿੱਖਾਂ ਦੀ ਕਦਰ ਕਰਨ । ਉਹਨਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਸਿੱਖਾਂ ਦੀ ਹਿਮਾਇਤ ਨਹੀਂ ਕਰੇਗੀ ਤਾਂ ਸਿੱਖ ਬਹੁਤ ਦੂਰ ਹੋ ਜਾਣਗੇ ।
ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਜਗਜੀਤ ਸਿੰਘ ਡਲੇਵਾਲ ਦੀ ਤਪੱਸਿਆ ਬਹੁਤ ਵੱਡੀ ਹੈ । ਉਹਨਾਂ ਨੇ 40 ਦਿਨ ਤੋਂ ਵੱਧ ਤੋਂ ਸਮੇਂ ਤੋਂ ਮਰਨ ਵਰਤ ਤੇ ਬੈਠੇ ਹੋਏ ਹਨ ਅਤੇ ਅਸੀਂ ਉਹਨਾਂ ਦੀ ਤਪੱਸਿਆ ਨੂੰ ਯਾਦ ਕਰਦੇ ਹੋਏ ਉਹਨਾਂ ਦੇ ਨਾਲ ਸਤਿਕਾਰ ਵਜੋਂ ਫਤਿਹ ਦੀ ਸਾਂਝ ਪਾਉਂਦੇ ਹਾਂ।
ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਨਵੀਂ ਪਾਰਟੀ ਦਾ ਆਗਾਜ਼ ਕੀਤਾ ਜਾ ਰਿਹਾ ਹੈ ਅਗਰ ਉਹ ਪਾਰਟੀ ਖਾਲਿਸਤਾਨ ਦੀ ਹਿਮਾਇਤ ਕਰੇਗੀ ਤਾਂ ਅਸੀਂ ਉਸ ਪਾਰਟੀ ਦੇ ਨਾਲ ਖੜੇ ਹਾਂ ਅਗਰ ਉਹ ਪਾਰਟੀ ਖਾਲਿਸਤਾਨ ਦੀ ਹਮਾਇਤ ਨਹੀਂ ਕਰੇਗੀ ਤਾਂ ਉਹ ਵੀ ਬਾਕੀ ਪਾਰਟੀਆਂ ਵਾਂਗੂੰ ਜਲਦ ਹੀ ਖਤਮ ਹੋ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਮੇਸ਼ਾ ਹੀ ਖਾਲਿਸਤਾਨ ਦੀ ਹਿਮਾਇਤ ਕਰਦਾ ਹੈ ਤੇ ਕਰਦਾ ਰਹੇਗਾ।