ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੇਜ-2 ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ
ਪ੍ਰੋ ਚੰਦੂਮਾਜਰਾ ਵੱਲੋਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ
ਮੋਹਾਲੀ 6 ਜਨਵਰੀ 2025
ਅੱਜ ਦਸਮੇਸ਼ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਹਾਲੀ ਦੇ ਫੇਜ-2 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੀ ਸਮਾਪਤੀ ਦੌਰਾਨ ਧਾਰਮਿਕ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਹਾਜ਼ਰੀ ਭਰਦਿਆਂ ਸਮੁੱਚੀਆਂ ਸਿੱਖਾਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆੰ ਦਿੱਤੀਆੰ ਗਈਆਂ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਦਸਵੇਂ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਰਖਵਾਲੀ ਅਤੇ ਮੁਗਲਾਂ ਦੇ ਜੁਲਮਾਂ ਦੀ ਜੜ੍ਹ ਪੁੱਟਣ ਅਤੇ ਸਮੁੱਚੀ ਮਨੁੱਖਤਾ ਉੱਤੇ ਹੋ ਰਹੇ ਅੱਤਿਆਚਾਰ ਨੂੰ ਖਤਮ ਕਰਨ ਲਈ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ। ਉਨ੍ਹਾਂ ਆਖਿਆ ਕਿ 13 ਅਪ੍ਰੈਲ 1699 ਦੀ ਵਿਸਾਖੀ ਵਾਲੇ ਦਿਨ ਗੁਰੂ ਸਾਹਿਬ ਨੇ ਜਾਤ-ਪਾਤ, ਨਸਲ ਅਤੇ ਧਰਮ ਦੇ ਭੇਦਭਾਵ ਨੂੰ ਮਿਟਾ ਕੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਇਸ ਸਮੇਂ ਉਨ੍ਹਾਂ ਸਮਾਜਿਕ ਕੁਰਤੀਆੰ ਨੂੰ ਖ਼ਤਮ ਕਰਨ ਲਈ ਗੁਰੂ ਸਾਹਿਬ ਵੱਲੋਂ ਦਿੱਤੇ ਸ਼ੰਦੇਸ ਉੱਤੇ ਚੱਲਣ ਦਾ ਜ਼ੋਰ ਦਿੱਤਾ।
ਇਸ ਮੌਕੇ ਸਮਪ੍ਰਸਤ ਜੋਗਿੰਦਰ ਸਿੰਘ ਸੌਂਦੀ, ਪ੍ਰਧਾਨ ਜਗਤਾਰ ਸਿੰਘ, ਵਾਈਸ ਪ੍ਰਧਾਨ ਸਰਬਜੀਤ ਸਿੰਘ ਬਾਜਵਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਸਰੂਪ ਸਿੰਘ ਖਜਾਨਚੀ, ਅਵਤਾਰ ਸਿੰਘ ਵਾਲੀਆ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਸਮੁੱਚੇ ਕਮੇਟੀ ਮੈਂਬਰ ਹਾਜ਼ਰ ਸਨ।