ਸੀਵਰੇਜ ਦਾ ਦੂਸ਼ਿਤ ਪਾਣੀ ਸੜਕਾਂ ਤੇ ਆਉਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ, ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ
- ਸੀਵਰੇਜ ਵਿਭਾਗ ਸੌਂ ਰਿਹਾ ਕੁੰਭਕਰਨੀ ਨੀਂਦ
ਮਨਜੀਤ ਸਿੰਘ ਢੱਲਾ
ਜੈਤੋ,6 ਜਨਵਰੀ 2025 - ਜੈਤੋ ਦੇ ਹਿੰਮਤਪੁਰਾ ਬਸਤੀ ਦੀ ਤਾਰੀ ਵਾਲੀ ਗਲੀ ਨੰਬਰ 1 ਵਿੱਚ ਸੀਵਰੇਜ ਵਿਭਾਗ ਦੀ ਲਾਪਰਵਾਹੀ ਕਾਰਨ ਨਿਵਾਸੀਆਂ ਨੂੰ ਗੰਦੇ ਪਾਣੀ ਅਤੇ ਗੰਦਗੀ ਨਾਲ ਭਰੀ ਨਰਕ ਭਰੀ ਜ਼ਿੰਦਗੀ ਜੀਊਣ ਲਈ ਮਜ਼ਬੂਰ ਹੋ ਰਹੇ ਹਨ। ਇਸ ਹਾਲਤ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ, ਪਰ ਪ੍ਰਸ਼ਾਸਨ ਇਸ ਮਾਮਲੇ 'ਤੇ ਕੋਈ ਧਿਆਨ ਨਹੀਂ ਦੇ ਰਿਹਾ।
ਮੁਹੱਲਾ ਵਾਸੀਆਂ ਨੇ ਕਈ ਵਾਰ ਸੀਵਰੇਜ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੂੰ ਇਸ ਸਮੱਸਿਆ ਬਾਰੇ ਸੂਚਿਤ ਕੀਤਾ ਹੈ, ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਲਾਪਰਵਾਹੀ ਕਾਰਨ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ ।
ਸੀਵਰੇਜ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਤੁਰੰਤ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਨਿਵਾਸੀਆਂ ਨੂੰ ਸਾਫ਼ ਅਤੇ ਸਿਹਤਮੰਦ ਵਾਤਾਵਰਣ ਮਿਲ ਸਕੇ।