ਭਾਜਪਾ ਵੱਲੋਂ ਸੰਗਠਨ ਪਰਵ ਤਹਿਤ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਤਰਨਤਾਰਨ ਦੇ ਸਮੁੱਚੇ ਆਗੂਆਂ ਵੱਲੋਂ ਵਿਸ਼ਾਲ ਮੀਟਿੰਗ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,6 ਜਨਵਰੀ 2025 - ਭਾਰਤੀ ਜਨਤਾ ਪਾਰਟੀ ਵੱਲੋਂ ਲੋਕਤੰਤਰ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਪੂਰੇ ਦੇਸ਼ ਵਿੱਚ ਸੰਗਠਨ ਪਰਵ ਤਹਿਤ ਮੈਂਬਰਸ਼ਿਪ ਅਭਿਆਨ ਚਲਾ ਕੇ ਹਰ ਨਾਗਰਿਕ ਨੂੰ ਅਜਾਦ ਤਰੀਕੇ ਨਾਲ ਆਪਣੇ ਮੌਲਿਕ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਨ ਲਾਈਨ ਰਜਿਸ਼ਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ,ਜਿਸ ਤਹਿਤ ਪੂਰੇ ਦੇਸ਼ ਅਤੇ ਪੰਜਾਬ ਅੰਦਰ ਲੋਕ ਭਾਜਪਾ ਦੀ ਮੈਂਬਰਸ਼ਿਪ ਲੈ ਰਹੇ ਹਨ ਅਤੇ ਭਾਜਪਾ ਵੱਲੋਂ ਆਪਣੇ ਸੰਗਠਨ ਦੇ ਆਗੂਆਂ ਨਾਲ ਲਗਾਤਾਰ ਮੀਟਿੰਗ ਦਾ ਸਿਲਸਿਲਾ ਜਾਰੀ ਹੈ।ਇਸੇ ਕੜੀ ਤਹਿਤ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤਰਨਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਤਰਨਤਾਰਨ ਦੀ ਸਮੁੱਚੀ ਲੀਡਰਸ਼ਿਪ ਅਤੇ ਸਮੁੱਚੇ ਆਗੂਆਂ ਦੀ ਵਿਸ਼ਾਲ ਇਕੱਤਰਤਾ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਜੋਨਲ ਪ੍ਰਭਾਰੀ ਤੇ ਪ੍ਰਦੇਸ਼ ਜਨਰਲ ਸਕੱਤਰ ਸ੍ਰੀ ਜਗਮੋਹਨ ਸਿੰਘ ਰਾਜੂ ਅਤੇ ਜਿਲਾ ਸਹਿ ਪ੍ਰਭਾਰੀ ਤੇ ਪ੍ਰਦੇਸ਼ ਪ੍ਰਵਕਤਾ ਸ੍ਰੀ ਨਰੇਸ਼ ਸ਼ਰਮਾ ਨੇ ਵੀ ਵਿਸੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕੰਮ ਕਰ ਰਹੀ ਜਿਲਾ ਤਰਨਤਾਰਨ ਦੀ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਸਮੁੱਚੇ ਆਗੂਆਂ ਵੱਲੋਂ ਪਾਰਟੀ ਦੀ ਮਜਬੂਤੀ ਲਈ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਪਾਰਟੀ ਵੱਲੋਂ ਜ਼ਿਲ੍ਹਾ ਤਰਨਤਾਰਨ ਦੀ ਲੀਡਰਸ਼ਿਪ ਨੂੰ ਪੂਰੇ ਮਾਨ ਸਨਮਾਨ ਨਾਲ ਨਿਵਾਜਿਆ ਜਾਵੇਗਾ। ਇਸ ਮੌਕੇ 'ਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਮੁੱਚੇ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨਾਂ ਨੂੰ ਮਾਣ ਹੈ ਕਿ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਆਗੂ ਮੈਂਬਰਸ਼ਿਪ ਅਭਿਆਨ ਨੂੰ ਸਫਲ ਬਨਾਉਣ ਵਿੱਚ ਪੂਰੇ ਅੱਡੀ ਚੋਟੀ ਦਾ ਜੋਰ ਲਗਾ ਰਹੇ ਹਨ ਜਿਸ ਕਾਰਨ ਜ਼ਿਲ੍ਹਾ ਤਰਨਤਾਰਨ ਪੰਜਾਬ ਦੇ ਬਾਕੀ ਜਿਲਿਆਂ ਚੋਂ ਮੋਹਰੀ ਸਥਾਨ ਬਣਾ ਚੁੱਕਾ ਹੈ।ਇਸ ਮੌਕੇ 'ਤੇ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਜਸਕਰਨ ਸਿੰਘ, ਮੀਤ ਪ੍ਰਧਾਨ ਨੇਤਰਪਾਲ ਸਿੰਘ, ਮੀਤ ਪ੍ਰਧਾਨ ਰਿਤੇਸ਼ ਚੋਪੜਾ,ਕਿਸਾਨ ਮੋਰਚਾ ਸੂਬਾ ਆਗੂ ਸਿਤਾਰਾ ਸਿੰਘ ਡਲੀਰੀ,ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਵਿਨੀਤ ਪਾਸੀ,ਸਕੱਤਰ ਹਰਮਨਜੀਤ ਸਿੰਘ,ਸਕੱਤਰ ਰੋਹਿਤ ਵੇਦੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਂਪੂਈ, ਮਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ ਰੈਸ਼ੀਆਣਾ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਪ੍ਰਦੀਪ ਮਨਚੰਦਾ,ਸਰਕਲ ਪ੍ਰਧਾਨ ਪਵਨ ਦੇਵਗਨ,ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਪ੍ਰਧਾਨ ਨਰਿੰਦਰ ਸਿੰਘ,ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ,ਸਰਕਲ ਪ੍ਰਧਾਨ ਗੌਰਵ ਦੇਵਗਨ,ਸਰਕਲ ਪ੍ਰਧਾਨ ਹਰਪਾਲ ਸੋਨੀ, ਸਰਕਲ ਪ੍ਰਧਾਨ ਡਾ.ਮਨਦੀਪ ਸਿੰਘ ਠਰੂ, ਸਰਕਲ ਪ੍ਰਧਾਨ ਪਵਨ ਕੁੰਦਰਾ,ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ,ਸਰਕਲ ਪ੍ਰਧਾਨ ਡਾ.ਦਵਿੰਦਰ ਕੁਮਾਰ,ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ,ਸਰਕਲ ਪ੍ਰਧਾਨ ਜਸਬੀਰ ਸਿੰਘ,ਸਰਕਲ ਪ੍ਰਧਾਨ ਸਾਹਿਬ ਸਿੰਘ,ਸਰਕਲ ਪ੍ਰਧਾਨ ਸਤਨਾਮ ਸਿੰਘ,ਸਰਕਲ ਪ੍ਰਧਾਨ ਮਹਿਤਾਬ ਸਿੰਘ, ਸਰਕਲ ਪ੍ਰਧਾਨ ਦਲਜੀਤ ਸਿੰਘ,ਸਰਕਲ ਪ੍ਰਧਾਨ ਸੁਰੇਸ਼ ਕੁਮਾਰ ਪਿੰਕਾ,ਬਚਿੱਤਰ ਸਿੰਘ ਅਲਵਾਲਪੁਰ,ਰੋਬਿਨ ਜੌੜਾ, ਬਲਵਿੰਦਰ ਸਿੰਘ ਸੰਘਾ,ਗੁਰਜਿੰਦਰ ਸਿੰਘ ਕਲੇਰ,ਬਿਕਰਮ ਅਰੋੜਾ,ਲੱਕੀ ਜੋਸ਼ੀ, ਕਾਰਤਿਕ ਚੋਪੜਾ, ਸੁਭਾਸ਼ ਬਾਠ, ਬਲਵਿੰਦਰ ਸਿੰਘ ਸੰਘਾ,ਸਾਹਿਬ ਸਿੰਘ ਜੀਓਬਾਲਾ,ਰਣਜੀਤ ਸਿੰਘ ਗਿੱਲ ਵੜੈਚ, ਕਾਬਲ ਸਿੰਘ ਸੇਖਚੱਕ,ਬਲਵੰਤ ਸਿੰਘ ਅਲਾਦੀਨਪੁਰ,ਬਚਿੱਤਰ ਸਿੰਘ ਅਲਾਵਲਪੁਰ,ਬਾਬਾ ਹਰਜਿੰਦਰ ਸਿੰਘ ਕੱਦਗਿੱਲ,ਸਾਬਕਾ ਸਰਪੰਚ ਸਤਨਾਮ ਸਿੰਘ ਸ਼ਾਹ,ਜਥੇਦਾਰ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ,ਮਨਜੀਤ ਸਿੰਘ ਮੰਨਣ, ਕੈਪਟਨ ਪੂਰਨ ਸਿੰਘ,ਬਾਬਾ ਸਰਵਨ ਸਿੰਘ ਸ਼ਹੀਦ ਮਾਲਚੱਕ,ਸਾਬਕਾ ਸਰਪੰਚ ਨੱਥਾ ਸਿੰਘ ਨੱਥੂਚੱਕ,ਸਾਬਕਾ ਸਰਪੰਚ ਨੱਥਾ ਸਿੰਘ ਮਾਣੋਚਾਹਲ,ਗੁਰਜੰਟ ਸਿੰਘ ਨੂਰਪੁਰ,ਗਗਨ ਠਰੂ,ਪਰਮਜੀਤ ਸਘ ਮਾਮ,ਵਰਿਆਮ ਸਿੰਘ,ਗੁਰਲਾਲ ਸਿੰਘ, ਸੋਨੂ ਮੂਸੇ,ਸੂਬੇਦਾਰ ਜਸਪਾਲ ਸਿੰਘ, ਬਗੀਚ ਸਿੰਘ ਫੌਜੀ,ਰਾਜ ਕੁਮਾਰ ਚੋਪੜਾ, ਸਾਹਿਬ ਸਿੰਘ ਕੁਹਾੜਕਾ,ਮਨਜੀਤ ਸਿੰਘ ਰੰਧਾਵਾ,ਜੋਬਨਰੂਪ ਸਿੰਘ ਲਾਲੀ, ਬਲਵਿੰਦਰ ਸਿੰਘ ਮਾਣੋਚਾਹਲ,ਜਸਵਿੰਦਰ ਰਾਣੀ ਖੇਮਕਰਨ ਅਤੇ ਹੋਰ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਸਨ।