← ਪਿਛੇ ਪਰਤੋ
ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਘਰ ’ਚ ਕੀਤਾ ਨਜ਼ਰਬੰਦ ਅੰਮ੍ਰਿਤਸਰ, 7 ਜਨਵਰੀ, 2025: ਖਡੂਰ ਸਾਹਿਬ ਤੋਂ ਐਮ ਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਉਹਨਾਂ ਦੇ ਪਿੰਡ ਜੱਲੂਪੁਰ ਖੇੜਾ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਪਿਤਾ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਣਾ ਹੈ। ਦੱਸਿਆ ਜਾ ਰਿਹਾ ਹੈ ਕਿ ਤਰਸੇਮ ਸਿੰਘ ਨੇ ਮੁਹਾਲੀ ਵਿਚ ਚਲ ਰਹੇ ਕੌਮੀ ਇਨਸਾਫ ਮੋਰਚੇ ਵਿਚ ਸ਼ਮੂਲੀਅਤ ਕੀਤੀ ਜਾਣੀ ਸੀ। ਉਹਨਾਂ ਨੂੰ ਇਥੇ ਆਉਣ ਤੋਂ ਰੋਕਣ ਵਾਸਤੇ ਇਹ ਕਾਰਵਾਈ ਕੀਤੀ ਗਈ ਹੈ। ਹੋਰ ਵੇਰਵਿਆਂ ਦੀ ਉਡੀਕ ਹੈ...
Total Responses : 396